ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ।
ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਚਟਪੋਰਾ ਬੋਲੇਰਾ ਇਲਾਕੇ ਤੋਂ ਨਸੀਰ ਅਹਿਮਦ ਡਾਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਪੁਲਿਸ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਵਿਚ ਅੱਤਵਾਦੀ ਸੰਗਠਨ ਜੈਸ਼ਨ-ਏ-ਮੁਹੰਮਦ ਦੇ ਦੋ ਮਦਦਗਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਹਨਾਂ ਕੋਲੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਸੀ।