ਸੰਗਰੂਰ : ਦਿਵਾਲੀ ਬੰਪਰ 2020 'ਤੇ ਲਾਟਰੀ ਵਿਭਾਗ ਵੱਲੋਂ ਕੱਢੇ ਗਏ ਡਰਾਅ 'ਚ ਸੰਗਰੂਰ ਦਾ ਰਹਿਣ ਵਾਲਾ ਵਰਿੰਦਰ ਸਿੰਘ ਡੇਢ ਕਰੋੜ ਦਾ ਪਹਿਲਾ ਇਨਾਮ ਜਿੱਤ ਕੇ ਕਰੋੜਪਤੀ ਬਣ ਗਿਆ। ਉਸਨੇ ਅੱਜ ਇਨਾਮੀ ਰਾਸ਼ੀ ਹਾਸਿਲ ਕਰਨ ਲਈ ਦਸਤਾਵੇਜ ਲਾਟਰੀ ਵਿਭਾਗ ਨੂੰ ਜਮਾ ਕਰਵਾ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਵਾਰ ਦਿਵਾਲੀ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਨੂੰ ਦਿੱਤਾ ਜਾਣਾ ਸੀ। ਯਾਨੀ ਕਿ ਡੇਢ-ਡੇਢ ਕਰੋੜ ਰੁਪਏ ਦੇ ਦੋ ਜੇਤੂ 18 ਨਵੰਬਰ ਨੂੰ ਕੱਢੇ ਗਏ ਡਰਾਅ ਵਿਚ ਐਲਾਨੇ ਗਏ ਸਨ। ਇਨ੍ਹਾਂ ਵਿਚੋਂ ਟਿਕਟ ਏ-844290 ਦੇ ਜੇਤੂ ਵਰਿੰਦਰ ਪਾਲ ਨੇ ਆਪਣੀ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਅੱਜ ਲਾਟਰੀ ਵਿਭਾਗ ਕੋਲ ਜਮਾਂ ਕਰਵਾ ਦਿੱਤੇ ਹਨ। ਵਰਿੰਦਰ ਸੁਨਾਮ ਸ਼ਹਿਰ (ਸੰਗਰੂਰ) ਦਾ ਰਹਿਣ ਵਾਲਾ ਹੈ। ਬੁਲਾਰੇ ਅਨੁਸਾਰ ਜਲਦ ਹੀ ਲਾਟਰੀ ਇਨਾਮ ਦਾ ਪੈਸਾ ਜੇਤੂ ਦੇ ਖਾਤੇ ਵਿਚ ਪਾ ਦਿੱਤਾ ਜਾਵੇਗਾ।