Thursday, November 21, 2024
 

ਰਾਸ਼ਟਰੀ

ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦੇਹਾਂਤ

November 23, 2020 07:26 PM

ਗੁਹਾਟੀ : ਅਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਤਰੁਣ ਗੋਗੋਈ ਦੀ ਸੋਮਵਾਰ ਨੂੰ ਗੁਹਾਟੀ ਵਿੱਚ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ। ਰਾਜ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਨੇ ਇਹ ਜਾਣਕਾਰੀ ਦਿੱਤੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਸਣੇ ਕਾਂਗਰਸ ਨੇਤਾਵਾਂ ਨੇ ਤਰੁਣ ਗੋਗੋਈ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।

 ਲਗਾਤਾਰ ਤਿੰਨ ਵਾਰ ਰਾਜ ਦੇ ਮੁੱਖ ਮੰਤਰੀ ਰਹੇ ਸੀਨੀਅਰ ਕਾਂਗਰਸੀ ਆਗੂ ਤਰੁਣ ਗੋਗੋਈ ਦਾ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਦੇਹਾਂਤ ਹੋ ਗਿਆ। ਜਿਵੇਂ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲੀ, ਤਾਂ ਪੂਰੇ ਰਾਜ ਵਿੱਚ ਸੋਗ ਦੀ ਲਹਿਰ ਫੈਲ ਗਈ। ਸਾਬਕਾ ਮੁੱਖ ਮੰਤਰੀ ਗੋਗੋਈ ਦਾ ਗੁਹਾਟੀ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੀ ਜੀਮਸੀਐਚ ਵਿਖੇ ਸ਼ਾਮ 05.34 ਵਜੇ 86 ਸਾਲ ਦੀ ਉਮਰ ਵਿੱਚ ਮੌਤ ਹੋ ਗਈ।

ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਗੋਗੋਈ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਅਤੇ ਡਾਕਟਰਾਂ ਤੋਂ ਜਾਣਕਾਰੀ ਲੈਣ ਲਈ ਜੀਐਮਸੀਐਚ ਪਹੁੰਚੇ। ਰਾਜ ਦੇ ਸਿਹਤ, ਵਿੱਤ, ਸਿੱਖਿਆ ਆਦਿ ਮਾਮਲਿਆਂ ਬਾਰੇ ਮੰਤਰੀ ਡਾ. ਹਿਮੰਤ ਵਿਸ਼ਵਸ਼ਰਮਾ ਨੇ ਦੱਸਿਆ ਕਿ ਜੀਐਮਸੀਐਚ ਦੇ ਸੁਪਰਡੈਂਟ ਨੇ ਰਸਮੀ ਤੌਰ ‘ਤੇ ਤਰੁਣ ਗੋਗੋਈ ਦੀ ਮੌਤ ਬਾਰੇ ਜਾਣਕਾਰੀ ਦਿੱਤੀ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe