Friday, November 22, 2024
 

ਚੰਡੀਗੜ੍ਹ / ਮੋਹਾਲੀ

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ : ਸਿੱਧੂ

November 23, 2020 07:32 PM

6 ਮਹੀਨਿਆਂ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਲਈ ਹਦਾਇਤ
ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ ਵਿਭਾਗ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹ ਦੇਖਿਆ ਗਿਆ ਹੈ ਕਿ ਇਸ ਸਕੀਮ ਤਹਿਤ ਹੁਣ ਤੱਕ 45 ਲੱਖ ਈ-ਕਾਰਡ ਬਣਾਏ ਗਏ ਹਨ ਅਤੇ ਸੂਬੇ ਭਰ ਦੇ 4.66 ਲੱਖ ਲਾਭਪਾਤਰੀ 528.08 ਕਰੋੜ ਰੁਪਏ ਦੀ ਲਾਗਤ ਨਾਲ ਸੂਚੀਬੱਧ ਹਸਪਤਾਲਾਂ ਤੋਂ ਕੈਸ਼ਲੈਸ ਇਲਾਜ ਕਰਵਾ ਚੁੱਕੇ ਹਨ। ਸਿੱਧੂ ਨੇ ਦੱਸਿਆ ਕਿ ਹੁਣ ਤੱਕ ਈ-ਕਾਰਡ ਬਣਾਉਣ ਵਿਚ 5 ਜ਼ਿਲ•ੇ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਫਾਜ਼ਿਲਕਾ ਅਤੇ ਜਲੰਧਰ ਮੋਹਰੀ ਰਹੇ ਹਨ।
ਉਨ੍ਹਾਂ ਈ-ਕਾਰਡ ਬਣਾਉਣ ਵਾਲੀ ਏਜੰਸੀ ਦੀ ਯੋਜਨਾ ਦਾ ਜਾਇਜ਼ਾ ਵੀ ਲਿਆ ਅਤੇ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਦੀ ਹਦਾਇਤ ਕੀਤੀ । ਇਸਦੇ ਨਾਲ ਹੀ ਉਹਨਾਂ ਨੇ ਏਜੰਸੀ ਨੂੰ ਪ੍ਰਤੀ ਦਿਨ ਘੱਟੋ-ਘੱਟ 10, 000 ਈ-ਕਾਰਡ ਬਣਾਉਣ ਦਾ ਟੀਚਾ ਦਿੱਤਾ। ਸਿਹਤ ਮੰਤਰੀ ਨੇ ਕਿਹਾ ਕਿ ਸਰਬੱਤ ਸਹਿਤ ਬੀਮਾ ਯੋਜਨਾ ਸੂਬੇ ਦੀ ਇੱਕ ਪ੍ਰਮੁੱਖ ਸਿਹਤ ਬੀਮਾ ਯੋਜਨਾ ਹੈ ਅਤੇ ਇਸ ਲਈ ਇਹ ਭਰੋਸਾ ਦਿਵਾਇਆ ਜਾਣਾ ਚਾਹੀਦਾ ਹੈ ਕਿ ਹਰੇਕ ਲਾਭਪਾਤਰੀ ਨੂੰ ਹੈਲਥ ਕਾਰਡ ਜਾਰੀ ਕੀਤਾ ਜਾ ਸਕੇ। ਉਹਨਾਂ ਨੂੰ ਸਕੀਮ ਤਹਿਤ ਆਪਣੀ ਬਣਦੀ ਯੋਗਤਾ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਹੈਲਥ ਕਾਰਡ ਦੀ ਵਰਤੋਂ ਕਰਦਿਆਂ ਉਹ ਸਕੀਮ ਦੇ ਲਾਭ ਲੈਣ ਦੇ ਯੋਗ ਬਣ ਸਕਣ।

 

Have something to say? Post your comment

Subscribe