Friday, November 22, 2024
 

ਪੰਜਾਬ

ਬੰਗਾ-ਗੜ੍ਹਸ਼ੰਕਰ ਸੜਕ ਵਾਸਤੇ 6 ਕਰੋੜ ਰੁਪਏ ਜਾਰੀ, ਕੰਮ ਸ਼ੁਰੂ

November 23, 2020 07:35 PM
ਸਾਂਸਦ ਤਿਵਾੜੀ ਦਾਅਵਾ, ਅਪ੍ਰੈਲ ਤੱਕ ਬਣ ਕੇ ਤਿਆਰ ਹੋਵੇਗੀ ਸ੍ਰੀ ਆਨੰਦਪੁਰ ਸਾਹਿਬ-ਬੰਗਾ ਸੜਕ
ਨਵਾਂਸ਼ਹਿਰ : ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਗੜ੍ਹਸ਼ੰਕਰ ਨੂੰ ਜਾਂਦੀ 16.77 ਕਿਲੋਮੀਟਰ ਲੰਬੀ ਸੜਕ ਅਗਲੇ ਸਾਲ ਅਪ੍ਰੈਲ ਮਹੀਨੇ ਤੱਕ ਪੂਰੀ ਹੋ ਜਾਵੇਗੀ। ਜਦਕਿ ਬੰਗਾ-ਗੜ੍ਹਸ਼ੰਕਰ ਸੜਕ ਵਾਸਤੇ 6 ਕਰੋੜ ਰੁਪਏ ਪੰਜਾਬ ਸਰਕਾਰ ਨੇ ਜਾਰੀ ਕਰ ਦਿੱਤੇ ਹਨ।  ਐਮਪੀ ਤਿਵਾੜੀ ਨੇ ਕਿਹਾ ਕਿ 16.77 ਕਿਲੋਮੀਟਰ ਸੜਕ ਚੋਂ 12 ਕਿਲੋਮੀਟਰ ਦਾ ਹਿੱਸਾ ਪੂਰਾ ਹੋ ਚੁੱਕਾ ਹੈ। ਜਦਕਿ ਬਾਕੀ ਰਹਿੰਦਾ ਕੰਮ 5 ਦਸੰਬਰ, 2020 ਤਕ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 16.77 ਕਿਲੋਮੀਟਰ ਚੋਂ 770 ਮੀਟਰ ਹਿੱਸੇ ਤੇ ਬਣਨ ਵਾਲੀ ਕੰਕਰੀਟ ਦੀ ਰੋਡ 28 ਫਰਵਰੀ, 2021 ਤੱਕ ਮੁਕੰਮਲ ਹੋ ਜਾਵੇਗੀ ਅਤੇ ਪੂਰੀ ਸੜਕ ਦਾ ਪ੍ਰੋਜੈਕਟ 15 ਅਪ੍ਰੈਲ, 2021 ਤਕ ਕੰਪਲੀਟ ਕਰਕੇ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। 
ਐਮਪੀ ਤਿਵਾੜੀ ਨੇ ਕਿਹਾ ਕਿ ਇਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਤੇ ਇੱਥੋਂ ਨਿਕਲਣ ਵਾਲੇ ਲੱਖਾਂ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬੰਗਾ ਨੂੰ ਜਾਣ ਵਾਲੀ ਖਸਤਾਹਾਲ ਸੜਕ ਦਾ ਨਿਰਮਾਣ ਕੀਤਾ ਜਾਵੇ। ਉੱਥੇ ਹੀ, ਬੰਗਾ ਤੋਂ ਗੜ੍ਹਸ਼ੰਕਰ ਤੱਕ ਸੜਕ ਵਾਸਤੇ ਪੰਜਾਬ ਸਰਕਾਰ ਨੇ 6 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ, ਜਿਸਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe