Friday, November 22, 2024
 

ਰਾਸ਼ਟਰੀ

ਨਹੀਂ ਰਹੇ ਕਾਂਗਰਸ ਦੇ ਇਹ ਸੀਨੀਅਰ ਨੇਤਾ

November 25, 2020 08:40 AM

ਗੁਰੂਗਰਾਮ  : ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਦਾ ਦਿਹਾਂਤ ਹੋ ਗਿਆ ਹੈ । ਅਹਿਮਦ ਪਟੇਲ ਇੱਕ ਮਹੀਨਾ ਪਹਿਲਾਂ ਕੋਰੋਨਾ ਨਾਲ ਪੀੜਤ ਹੋਏ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਇਸ ਸਬੰਧੀ ਅਹਿਮਦ ਪਟੇਲ ਦੇ ਬੇਟੇ ਫੈਜ਼ਲ ਪਟੇਲ ਨੇ ਇੱਕ ਟਵੀਟ ਕੀਤਾ ਤੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਅਹਿਮਦ ਪਟੇਲ ਦੀ ਅੱਜ ਸਵੇਰੇ 3:30 ਵਜੇ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਅਹਿਮਦ ਪਟੇਲ ਦਾ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਇਸ ਹਸਪਤਾਲ ਵਿੱਚ ਉਨ੍ਹਾਂ ਦਾ ਦਿਹਾਂਤ ਹੋਇਆ ਹੈ। ਦੱਸ ਦੇਈਏ ਕਿ 71 ਸਾਲਾਂ ਅਹਿਮਦ ਪਟੇਲ ਤਿੰਨ ਵਾਰ ਲੋਕ ਸਭਾ ਦੇ ਮੈਂਬਰ ਅਤੇ ਪੰਜ ਵਾਰ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਹਨ । ਅਗਸਤ 2018 ਵਿੱਚ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਖਜ਼ਾਨਚੀ ਨਿਯੁਕਤ ਕੀਤਾ ਗਿਆ ਸੀ । ਅਹਿਮਦ ਪਟੇਲ ਭੜੂਚ ਤੋਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ 26 ਸਾਲ ਦੀ ਉਮਰ ਵਿੱਚ 1977 ਵਿੱਚ ਪਹਿਲੀ ਵਾਰ ਸੰਸਦ ਵਿੱਚ ਪਹੁੰਚੇ ਸਨ । ਹਮੇਸ਼ਾਂ ਪਰਦੇ ਪਿੱਛੇ ਰਾਜਨੀਤੀ ਕਰਨ ਵਾਲੇ ਅਹਿਮਦ ਪਟੇਲ ਨੂੰ ਕਾਂਗਰਸ ਪਰਿਵਾਰ ਦੇ ਭਰੋਸੇਯੋਗ ਨੇਤਾਵਾਂ ਵਿੱਚ ਗਿਣਿਆ ਜਾਂਦਾ ਸੀ । ਉਹ 1993 ਤੋਂ ਰਾਜ ਸਭਾ ਦੇ ਸੰਸਦ ਮੈਂਬਰ ਸਨ ।

 

Have something to say? Post your comment

 
 
 
 
 
Subscribe