Friday, November 22, 2024
 

ਪੰਜਾਬ

ਪੰਜਾਬ : ਕਿਸਾਨਾਂ ਦੇ ਅੰਦੋਲਨ ਕਾਰਨ ਰੇਲਵੇ ਨੇ ਰੱਦ ਕੀਤੀਆਂ 5 ਟਰੇਨਾਂ

November 25, 2020 09:17 AM

ਚੰਡੀਗੜ੍ਹ : ਪੰਜਾਬ 'ਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਨਾਲ ਹੀ ਜਾਰੀ ਹੈ ਟਰੇਨਾਂ ਦਾ ਰੱਦ ਹੋਣਾ। ਜੀ ਹਾਂ ਮੰਗਲਵਾਰ ਨੂੰ ਵੀ ਰੇਲਵੇ ਨੂੰ ਪੰਜ ਟਰੇਨਾਂ ਰੱਦ ਕਰਨੀਆਂ ਪਈਆਂ। ਜਦੋਂ ਕਿ 7 ਟਰੇਨਾਂ ਨੂੰ ਕੁੱਝ ਸਮੇਂ ਲਈ ਅਤੇ 9 ਟਰੇਨਾਂ ਦੇ ਰੂਟ ਨੂੰ ਬਦਲਿਆ ਗਿਆ ਹੈ। ਇਸ ਤੋਂ ਪਹਿਲਾਂ ਰੇਲਵੇ ਨੇ ਅੰਮ੍ਰਿਤਸਰ ਜਾਣ ਵਾਲੀਆਂ ਟਰੇਨਾਂ ਦਾ ਰਸਤਾ ਬਦਲਨ ਦਾ ਫੈਸਲਾ ਲਿਆ। ਤੁਹਾਨੂੰ ਦੱਸ ਦਈਏ ਕਿ ਖੇਤੀਬਾੜੀ ਬਿੱਲ ਨੂੰ ਲੈ ਕੇ ਕਿਸਾਨ ਧਰਨੇ 'ਤੇ ਬੈਠੇ ਹਨ। ਤਮਾਮ ਕੋਸ਼ਿਸ਼ਾਂ ਤੋਂ ਬਾਅਦ ਵੀ ਉਹ ਰੇਲਵੇ ਟ੍ਰੈਕ ਤੋਂ ਹੱਟਣ ਦਾ ਨਾਮ ਨਹੀਂ ਲੈ ਰਹੇ।

ਇਸ ਦੇ ਚੱਲਦੇ ਹੀ ਰੇਲਵੇ ਨੂੰ ਇਹ ਫੈਸਲਾ ਲੈਣਾ ਪਿਆ। ਪਿਛਲੇ ਹਫ਼ਤੇ ਕਰੀਬ 30 ਕਿਸਾਨ ਸੰਗਠਨਾਂ ਨੇ ਯਾਤਰੀ ਟਰੇਨਾਂ ਨੂੰ ਲੈ ਕੇ ਕੀਤੀ ਗਈ ਆਪਣੀ ਨਾਕੇਬੰਦੀ 15 ਦਿਨਾਂ ਲਈ ਹਟਾਉਣ 'ਤੇ ਸਹਿਮਤੀ ਜ਼ਾਹਿਰ ਕੀਤੀ ਸੀ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਕਦਮ ਦੀ ਨਿੰਦਾ ਕੀਤੀ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਕਥਈ ਨੇ ਮੰਗਲਵਾਰ ਨੂੰ ਦੱਸਿਆ ਕਿ ਕਿਸਾਨ ਸੰਗਠਨ ਨੇ ਇੱਥੋਂ ਕਰੀਬ 25 ਕਿਲੋਮੀਟਰ ਦੂਰ ਜੰਡਿਆਲਾ ਰੇਲਵੇ ਸਟੇਸ਼ਨ 'ਤੇ ਰੇਲਮਾਰਗ ਨੂੰ ਰੋਕਿਆ ਹੋਇਆ ਹੈ।

ਅਧਿਕਾਰੀਆਂ ਦੇ ਅਨੁਸਾਰ ਇਸ ਦੇ ਚੱਲਦੇ, ਅੰਮ੍ਰਿਤਸਰ ਆਉਣ ਵਾਲੀਆਂ ਕਈ ਟਰੇਨਾਂ ਨੂੰ ਰਸਤਾ ਬਦਲ ਕੇ ਤਰਨ ਤਾਰਨ ਭੇਜਿਆ ਗਿਆ ਹੈ ਅਤੇ ਕੁੱਝ ਟਰੇਨਾਂ ਨੂੰ ਤਾਂ ਮੰਗਲਵਾਰ ਦੀ ਸਵੇਰੇ ਬਿਆਸ ਰੇਲਵੇ ਸਟੇਸ਼ਨ 'ਤੇ ਹੀ ਰੋਕ ਦਿੱਤਾ ਗਿਆ। ਯਾਤਰੀਆਂ ਨੂੰ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਅੰਮ੍ਰਿਤਸਰ ਪਹੁੰਚਾਇਆ ਗਿਆ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe