ਬਰਨਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਦਾ ਵਿਰੋਧ ਕਰਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਦੇ ਵਿਰੋਧ ਵੱਜੋਂ ਬੁੱਧਵਾਰ ਨੂੰ ਬਰਨਾਲਾ 'ਚ ਅਕਾਲੀ ਦਲ (ਅੰਮ੍ਰਿਤਸਰ) ਨੇ ਰੇਲਵੇ ਟਰੈਕ 'ਤੇ ਧਰਨਾ ਦੇ ਦਿੱਤਾ। ਬਰਨਾਲਾ ਰੇਲਵੇ ਸਟੇਸ਼ਨ ਤੋਂ ਕਿਸੇ ਵੀ ਰੇਲ ਗੱਡੀ ਨੂੰ ਲੰਘਣ ਨਾ ਦੇਣ ਦਾ ਐਲਾਨ ਕਰ ਦਿੱਤਾ 'ਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਅਤੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਉਂਕਾਰ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਕਾਰਨ ਹੀ ਉਨ੍ਹਾਂ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਵੀ ਪਹੁੰਚ ਗਏ ਹਨ ਪੁਲਿਸ ਵੱਲੋਂ ਧਰਨਾ ਚੁੱਕਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।