ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਂਬਲ) ਨੁੰ ਪੜਿਆ ਜਾਵੇਗਾ|
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਸਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗੁਜਰਾਤ ਦੇ ਕੇਵੜੀਆਂ ਵਿਚ ਅਖਿਲ ਭਾਰਤੀ ਪੀਠਾਸੀਨ ਅਧਿਕਾਰੀਆਂ ਦੇ ਸਮੇਲਨ ਦੌਰਾਨ 26 ਨਵੰਬਰ ਨੂੰ ਸਵੇਰੇ 11 ਵਜੇ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜਨ ਦੀ ਅਗਵਾਈ ਕਰਨਗੇ| ਉਨ੍ਹਾਂ ਨੇ ਦਸਿਆ ਕਿ ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਰਾਜ ਦੇ ਸਾਰੇ ਵਿਭਾਗਾਂ ਦੇ ਦਫਤਰ, ਸਵਾਇਤ ਨਿਗਮਾਂ, ਸੰਗਠਨਾਂ, ਸਥਾਨਕ ਸ਼ਾਸਨ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਪ੍ਰਧਾਨ ਮੰਤਰੀ ਦੇ ਇਸ ਪ੍ਰਸਤਾਵਨਾ ਪੜਨ ਦੇ ਪ੍ਰੋਗ੍ਰਾਮ ਸ਼ਾਮਿਲ ਹੋਣ ਦੇ ਨਿਰਦੇਸ਼ ਦਿੱਤੇ ਹਨ| ਸੰਵੈਧਾਨਿਕ ਮੁੱਲਾਂ ਤੇ ਮੌਲਿਕ ਅਧਿਕਾਰਾਂ 'ਤੇ ਚਰਚਾ ਤੇ ਵੈਬਿਨਾਰ ਸਮੇਤ ਹੋਰ ਪ੍ਰੋਗ੍ਰਾਮ ਦਾ ਆਯੋਜਨ ਵੀ ਕੀਤਾ ਜਾਵੇਗਾ|
ਇਸ ਸਬੰਧ ਵਿਚ ਪ੍ਰਸਾਸ਼ਨਿਕ ਸਕੱਤਰਾਂ, ਵਿਭਾਗਾਂ ਦੇ ਪ੍ਰਮੁੱਖਾਂ, ਮੰਡਲ ਕਮਿਸ਼ਨਰਾਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਲਿਖਿਆ ਗਿਆ ਹੈ|