Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 28 ਨਵੰਬਰ ਤੋਂ 2 ਦਸੰਬਰ ਤੱਕ ਬੜੀ ਸ਼ਰਧਾ ਪੂਰਵਕ ਮਨਾਏ ਜਾਣਗੇ ਪ੍ਰਕਾਸ਼ ਪੁਰਬ ਸਮਾਗਮ

November 25, 2020 09:53 PM

ਐੱਸ ਏ ਐੱਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸਮਾਗਮ ਮਿਤੀ 28 ਨਵੰਬਰ ਤੋਂ 2 ਦਸੰਬਰ ਤੱਕ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ  ਇਨ੍ਹਾਂ ਸਮਾਗਮਾਂ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਜੀ ਦੇ ਹਜ਼ੂਰੀ ਰਾਗੀ ਜੱਥੇ, ਭਾਈ ਓਂਕਾਰ ਸਿੰਘ ਜੀ ਊਨਾ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਜੀ ਲੁਧਿਆਣੇ ਵਾਲੇ, ਬਾਬਾ ਬੰਤਾ ਸਿੰਘ ਜੀ ਭਾਈ ਬਿਧੀ ਚੰਦ ਸੰਪ੍ਰਦਾਇ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਮੁੱਖ ਗ੍ਰੰਥੀ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਰਜਿੰਦਰ ਸਿੰਘ ਜੀ ਮੁੱਖ ਗ੍ਰੰਥੀ ਗੁ: ਸੀਸ ਗੰਜ ਸਾਹਿਬ ਦਿੱਲੀ, ਸਿੰਘ ਸਾਹਿਬ ਗਿ: ਬਚਿੱਤਰ ਸਿੰਘ ਜੀ-ਮੁੱਖ ਗ੍ਰੰਥੀ ਗੁਰਦੁਆਰਾ ਨਾਨਕ ਪਿਆਊ ਦਿੱਲੀ, ਬੀਬੀ ਦਲੇਰ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ ਅਤੇ ਉੱਚ ਕੋਈ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ।  ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ 29 ਨਵੰਬਰ ਨੂੰ ਗੁ: ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਅਗਵਾਈ ਹੇਠ ਨਗਰ ਕੀਰਤਨ ਸਵੇਰੇ 11 ਵਜੇ ਅਰੰਭ ਹੋਵੇਗਾ ਜੀ। ਪ੍ਰਕਾਸ਼ ਪੁਰਬ ਦੇ ਦਿਹਾੜੇ 30 ਨਵੰਬਰ ਨੂੰ ਮਹਾਨ ਅੰਮ੍ਰਿਤ ਸੰਚਾਰ ਸਵੇਰੇ 10:00 ਵਜੇ ਹੋਵੇਗਾ ਜੀ। ਗੁਰੂ ਕਾ ਲੰਗਰ ਸਾਰਾ ਸਮਾਗਮਾਂ ਵਿੱਚ ਅਤੁੱਟ ਵਰਤਾਇਆ ਜਾਵੇਗਾ ਜੀ।

 

Have something to say? Post your comment

Subscribe