Saturday, January 18, 2025
 

ਪੰਜਾਬ

ਸ਼੍ਰੋਮਣੀ ਕਮੇਟੀ ਦੀ ਚੋਣ ਲਈ ਤਿਆਰੀਆਂ ਮੁਕੰਮਲ, ਲਿਫ਼ਾਫ਼ੇ ਵਿਚੋਂ ਨਿਕਲੇਗਾ ਪ੍ਰਧਾਨ ?

November 26, 2020 09:53 AM

ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਕਿਸ ਪ੍ਰਧਾਨ ਦਾ ਨਾਂ ਤਿਆਰ ਲਿਫ਼ਾਫ਼ੇ ਵਿਚੋਂ ਨਿਕਲੇਗਾ, ਕਮੇਟੀ ਦੇ ਗਲਿਆਰਿਆਂ ਵਿਚ ਇਹ ਚਰਚਾ ਜ਼ੋਰਾਂ 'ਤੇ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਦੇ ਮੀਟਿੰਗ ਹਾਲ ਵਿਚ ਮਾਝੇ ਤੇ ਦੁਆਬੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਲਿਆਂ-ਇਕੱਲਿਆਂ ਮੀਟਿੰਗ ਕੀਤੀ ਅਤੇ ਸ਼੍ਰੋਮਣੀ ਕਮੇਟੀ ਵਿਚ ਹੋਣ ਵਾਲੇ ਕਾਰਜਾਂ ਸਬੰਧੀ ਬੀਤੇ ਸਾਲ ਦੇ ਵਿਚਾਰ ਵੀ ਲਏ। ਬੀਤੇ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਭਾਈ ਗਈ ਭੂਮਿਕਾ 'ਤੇ ਵੀ ਚਰਚਾ ਹੋਈ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਾਦਲ ਸ੍ਰੀ ਗੁਰੂ ਗ੍ੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਕਾਰਨ ਪਹਿਲਾਂ ਹੀ ਖਮਿਆਜ਼ਾ ਭੁਗਤ ਚੁੱਕੀ ਹੈ। 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬੀਤੀ 17 ਨਵੰਬਰ ਨੂੰ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਨੇ ਸਪੱਸ਼ਟ ਰੂਪ ਵਿਚ ਸਰੂਪਾਂ ਨੂੰ ਸਿੱਖ ਸੰਗਤਾਂ ਅਤੇ ਕਮੇਟੀਆਂ ਦੇ ਕੋਲ ਹੋਣ ਦਾ ਦਾਅਵਾ ਕਰਦਿਆਂ ਇਸ ਮਾਮਲੇ ਦੇ ਭੋਗ ਪਾਉਣ ਦੀ ਗੱਲ ਕੀਤੀ ਸੀ। ਇਸ ਬਿਆਨ ਤੋਂ ਬਾਅਦ ਗਿਆਨੀ ਹਰਪ੍ਰਰੀਤ ਸਿੰਘ ਨੂੰ ਵੀ ਬਾਦਲ ਪੱਖੀ ਹੋਣ ਦਾ ਖਿਤਾਬ ਸਿੱਖ ਸੰਗਤਾਂ ਨੇ ਦਿੱਤਾ ਹੈ। ਚਰਚਾ ਹੈ ਕਿ ਜੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁੜ ਪ੍ਰਧਾਨਗੀ ਦਿੱਤੀ ਜਾਂਦੀ ਹੈ ਤਾਂ ਗਿਆਨੀ ਹਰਪ੍ਰਰੀਤ ਸਿੰਘ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜਕਾਰੀ ਤੋਂ ਪੱਕੀ ਜਥੇਦਾਰੀ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਕੋਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤਿ੍ੰਗ ਕਮੇੇਟੀ ਮੈਂਬਰਾਂ ਦੇ ਨਾਂ ਐਲਾਨ ਕਰਨ ਦੇ ਅਧਿਕਾਰ ਸੌਂਪ ਦੇਣਗੇ। ਚਰਚਾ ਇਹ ਵੀ ਹੈ ਕਿ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁੜ ਪ੍ਰਧਾਨ ਬਣਾ ਕੇ ਹੋਰ ਅਹੁਦੇਦਾਰ ਅਤੇ ਸਮੁੱਚੀ ਐਗਜ਼ੈਕਟਿਵ ਵਿਚ ਨਵੇਂ ਨਾਂ ਸ਼ਾਮਲ ਕੀਤੇ ਜਾਣਗੇ।

 

Have something to say? Post your comment

Subscribe