Thursday, November 21, 2024
 

ਖੇਡਾਂ

ਨਹੀਂ ਰਹੇ ਮਹਾਨ ਫੁੱਟਬਾਲਰ ਡਿਏਗੋ ਮਾਰਾਡੋਨਾ

November 26, 2020 11:32 AM

ਪਣਜੀ : ਬੀਤੇ ਕੱਲ੍ਹ ਦੁਨੀਆ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿਚ ਸ਼ੁਮਾਰ 1986 ਵਿਸ਼ਵ ਕੱਪ ਵਿਚ ਅਰਜਨਟੀਨਾ ਦੀ ਜਿੱਤ ਦੇ ਨਾਇਕ ਡਿਏਗੋ ਮਾਰਾਡੋਨਾ ਦਾ ਦਿਹਾਂਤ ਹੋ ਗਿਆ ਸੀ। ਮਾਰਾਡੋਨਾ 60 ਸਾਲ ਦੇ ਸਨ। ਪਿਛਲੇ ਲੰਬੇ ਸਮੇਂ ਤੋਂ ਉਹ ਕੋਕੀਨ ਦੀ ਲਤ ਅਤੇ ਮੋਟਾਪੇ ਨਾਲ ਜੁੜੀਆਂ ਕਈ ਪਰੇਸ਼ਾਨੀਆਂ ਨਾਲ ਜੂਝ ਰਹੇ ਸਨ। ਅਰਜਨਟੀਨਾ ਵਿਚ 3 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕਰ ਦਿੱਤਾ ਗਿਆ ਹੈ। ਗੋਆ ਸਰਕਾਰ ਅਰਜਨਟੀਨਾ ਦੇ ਮਹਾਨ ਫੁੱਟਬਾਲਰ ਡਿਏਗੋ ਮਾਰਾਡੋਨਾ ਦੀ ਵਿਸ਼ਾਲ ਮੂਰਤੀ ਅਗਲੇ ਸਾਲ ਦੀ ਸ਼ੁਰੂਆਤ ਵਿਚ ਪੂਰਬੀ ਜ਼ਿਲ੍ਹੇ ਦੇ ਤੱਟਵਰਤੀ ਇਲਾਕੇ ਵਿਚ ਲਗਾਏਗੀ। ਰਾਜ ਸਰਕਾਰ ਦੇ ਸੀਨੀਅਰ ਮੰਤਰੀ ਅਤੇ ਕਾਲਾਂਗੁਟੇ ਦੇ ਵਿਧਾਇਕ ਮਾਈਕਲ ਲੋਬੋ ਨੇ ਦੱਸਿਆ, 'ਮਾਰਾਡੋਨਾ ਦੀ ਮੂਰਤੀ ਪਹਿਲਾਂ ਤੋਂ ਹੀ ਬਣ ਰਹੀ ਹੈ। ਮਹਾਰਾਸ਼ਟਰ ਦੇ ਕਲਾਕਾਰ ਉਸ 'ਤੇ ਕੰਮ ਕਰ ਰਹੇ ਹਨ।' ਲੋਬੋ ਨੇ 2018 ਵਿਚ ਹੀ ਪ੍ਰਦੇਸ਼ ਵਿਚ ਮਾਰਾਡੋਨਾ ਦੀ ਮੂਰਤੀ ਸਥਾਪਤ ਕਰਣ ਦੀ ਘੋਸ਼ਣਾ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਮੂਰਤੀ ਕੰਡੋਲਿਮ ਜਾਂ ਕਾਲਾਂਗੁਟੇ ਵਿਚ ਲਗਾਈ ਜਾਵੇਗੀ।
ਦੁਨੀਆ ਭਰ ਦੇ ਫੁੱਟਬਾਲ ਪ੍ਰੇਮੀਆਂ ਵਿਚ ਇਸ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਸੋਸ਼ਲ ਮੀਡੀਆ 'ਤੇ ਇਸ ਮਹਾਨ ਫੁੱਟਬਾਲਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe