ਨਵੀਂ ਦਿੱਲੀ : ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਕਾਂਗਰਸ ਵੀ ਕਿਸਾਨਾਂ ਦੇ ਸਮਰਥਨ 'ਚ ਆ ਗਈ ਹੈ। ਕਾਂਗਰਸ ਨੇਤਾਵਾਂ ਨੇ ਟਵੀਟ ਕਰ ਕੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਕਿਸਾਨਾਂ ਤੋਂ ਸਮਰਥਨ ਮੁੱਲ ਖੋਹਣ ਵਾਲੇ ਕਾਨੂੰਨ ਦੇ ਵਿਰੋਧ 'ਚ ਕਿਸਾਨ ਦੀ ਆਵਾਜ਼ ਸੁਣਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ 'ਤੇ ਭਾਰੀ ਠੰਡ ਵਿਚ ਪਾਣੀ ਦੀਆਂ ਤੋਪਾਂ ਚਲਾ ਰਹੀ ਹੈ। ਕਿਸਾਨਾਂ ਤੋਂ ਸਭ ਕੁਝ ਖੋਹਿਆ ਜਾ ਰਿਹਾ ਹੈ ਅਤੇ ਪੂੰਜੀਪਤੀਆਂ ਨੂੰ ਥਾਲ ਵਿਚ ਸਜਾ ਕੇ ਬੈਂਕ, ਕਰਜ਼ ਮੁਆਫ਼ੀ, ਏਅਰਪੋਰਟ, ਰੇਲਵੇ ਸਟੇਸ਼ਨ ਵੰਡੇ ਜਾ ਰਹੇ ਹਨ।