ਚੰਡੀਗੜ੍ਹ : ਸਿੱਖਿਆ ਵਿਭਾਗ ਭਰਤੀ ਬੋਰਡ ਡਾਇਰੈਕਟੋਰੇਟ ਪੰਜਾਬ ਵੱਲੋਂ 29 ਨਵੰਬਰ ਨੂੰ ਹੋਣ ਵਾਲੀ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ ਦੇ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਨਿਰਦੇਸ਼ਕ ਭਰਤੀ ਬੋਰਡ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਫਰਜ਼ੀ ਪੱਤਰ ਵਾਇਰਲ ਕੀਤਾ ਜਾ ਰਿਹਾ ਸੀ।
ਜਿਸ ਵਿਚ ਕਿਹਾ ਗਿਆ ਹੈ ਕਿ 29 ਨਵੰਬਰ, 2020 ਨੂੰ ਹੋਣ ਵਾਲੀ ਪ੍ਰੀਖਿਆ ਕੋਵਿਡ ਕਾਰਨਾਂ ਕਰ ਕੇ ਟਾਲ ਦਿੱਤੀ ਗਈ ਹੈ। ਇਹ ਇਕ ਫਰਜ਼ੀ ਪੱਤਰ ਹੈ। ਈ. ਟੀ. ਟੀ. ਭਰਤੀ ਪ੍ਰਕਿਰਿਆ ਨੂੰ ਟਾਲਣ ਦੇ ਬਾਰੇ ’ਚ ਸਿੱਖਿਆ ਭਰਤੀ ਬੋਰਡ ਪੰਜਾਬ ਵੱਲੋਂ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰੀਖਿਆ 29 ਨਵੰਬਰ ਨੂੰ ਹੀ ਆਯੋਜਿਤ ਕੀਤੀ ਜਾਵੇਗੀ।