Friday, November 22, 2024
 

ਚੰਡੀਗੜ੍ਹ / ਮੋਹਾਲੀ

ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ : ਮੁੱਖ ਮੰਤਰੀ

November 28, 2020 08:44 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 18 ਜੇ.ਏ.ਕੇ. ਆਰ.ਆਈ.ਐਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵੱਲੋਂ ਕੀਤੀ ਅੰਨੇਵਾਹ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ ਸੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।

ਸ਼ਹੀਦ ਨੂੰ ਸ਼ਰਧਾਂਜਲੀ ਭੇਟ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 22 ਵਰਿਆਂ ਦਾ ਸਿਪਾਹੀ ਸੁਖਬੀਰ ਸਿੰਘ ਇਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਰਹੇਗਾ।

ਇਹ ਵੀ ਪੜ੍ਹੋ : ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਸਿਪਾਹੀ ਸੁਖਬੀਰ ਸਿੰਘ ਜੋ ਤਰਨ ਤਾਰਨ ਜ਼ਿਲੇ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਦਾ ਰਹਿਣ ਵਾਲਾ ਸੀ, ਆਪਣੇ ਪਿੱਛੇ ਪਿਤਾ ਕੁਲਵੰਤ ਸਿੰਘ, ਮਾਤਾ ਜਸਬੀਰ ਕੌ ਰ, ਵਿਆਹੁਤਾ ਭਰਾ ਕੁਲਦੀਪ ਸਿੰਘ ਅਤੇ ਦੋ ਭੈਣਾਂ ਦਵਿੰਦਰ ਕੌਰ (ਵਿਆਹੀ) ਤੇ ਕੁਲਵਿੰਦਰ ਕੌਰ (ਅਣਵਿਆਹੀ) ਛੱਡ ਗਿਆ।

 

Have something to say? Post your comment

Subscribe