Friday, November 22, 2024
 

ਚੰਡੀਗੜ੍ਹ / ਮੋਹਾਲੀ

ਤਿੰਨ ਸੀਨੀਅਰ IAS ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

November 28, 2020 08:52 AM

ਪੰਜਾਬ IAS ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ

ਚੰਡੀਗੜ੍ਹ : ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ IAS ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।

ਇਥੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ਼੍ਰੀਮਤੀ ਕਲਪਨਾ ਮਿੱਤਲ ਬਰੂਆ (1985 ਬੈਚ ਦੇ ਆਈ.ਏ.ਐਸ. ਅਧਿਕਾਰੀ), ਜੇਲਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਆਰ. ਵੈਂਕਟ ਰਤਨਮ (1990 ਬੈਚ ਦੇ IAS ਅਧਿਕਾਰੀ) ਅਤੇ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ਼੍ਰੀ ਜਸਕਿਰਨ ਸਿੰਘ, ਜੋ ਵਿਸ਼ੇਸ਼ ਸਕੱਤਰ ਜੇਲਾਂ ਅਤੇ ਐਮ.ਡੀ. ਪੀ.ਆਰ.ਟੀ.ਸੀ. ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਲਈ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਗਈ।

ਇਹ ਵੀ ਪੜ੍ਹੋ : ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ : ਮੁੱਖ ਮੰਤਰੀ

ਇਨਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਸ਼੍ਰੀ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ (ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ) ਸ਼੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਸ਼੍ਰੀ ਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਸ਼੍ਰੀ ਹੁਸਨ ਲਾਲ, ਪੰਜਾਬ ਰਾਜ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਅਜੋਏ ਸ਼ਰਮਾ ਵੱਲੋਂ ਇਨਾਂ ਅਧਿਕਾਰੀਆਂ ਨਾਲ ਆਪਣੀ ਦਿਲੀ ਸਾਂਝ ਅਤੇ ਉਨਾਂ ਦੇ ਕੰਮ ਕਰਨ ਦੇ ਦੋਸਤਾਨਾ ਢੰਗ ਤੋਂ ਮਿਲੇ ਤਜਰਬੇ ਸਾਂਝੇ ਕੀਤੇ।

ਇਹ ਵੀ ਪੜ੍ਹੋ : ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਉਨਾਂ ਕਿਹਾ ਕਿ ਇਨਾਂ ਅਧਿਕਾਰੀਆਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਉਨਾਂ ਅਤੇ ਭਵਿੱਖ ਦੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਅਹਿਮ ਅਹੁਦਿਆਂ ’ਤੇ ਉਨਾਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਾਰਿਆਂ ਨੇ ਇਨਾਂ ਅਧਿਕਾਰੀਆਂ ਦੀ ਸੇਵਾਮੁਕਤੀ ਤੋਂ ਬਾਅਦ ਦੀ ਖੁਸ਼ਹਾਲ, ਸਿਹਤਮੰਦ ਜ਼ਿੰਦਗੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਇਸ ਮੌਕੇ ਵਿਸ਼ੇਸ਼ ਸਕੱਤਰ ਖਰਚਾ ਸ਼੍ਰੀ ਅਭਿਨਵ ਤਿ੍ਰਖਾ, ਵਿਸ਼ੇਸ਼ ਸਕੱਤਰ ਵਿੱਤ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਡਾਇਰੈਕਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਅਮਿਤ ਤਲਵਾੜ ਵੀ ਹਾਜ਼ਰ ਸਨ।

 

Have something to say? Post your comment

Subscribe