ਬਠਿੰਡਾ : ਥਰਮਲ ਕਾਲੋਨੀ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਹੈਪੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਕੋਲੋਂ ਇੱਕ ਸੁਸਾਈਡ ਨੋੋਟ ਵੀ ਬਰਾਮਦ ਹੋਇਆ ਹੈ ਜਿਸ ਵਿੱਚ ਉਸ ਨੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨੀ ਦੇ ਚੱਲਦੇ ਮੌਤ ਦਾ ਕਾਰਨ ਦੱਸਿਆ। ਥਾਣਾ ਥਰਮਲ ਪੁਲਸ ਘਟਨਾ ਸਥਾਨ 'ਤੇ ਪਹੁੰਚੀ ਅਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਨੌਜਵਾਨ ਨੂੰ ਹੇਠਾਂ ਉਤਾਰਿਆ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਥਰਮਲ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।