Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਪੰਜਾਬ ਸਰਕਾਰ ਦਾ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ

November 29, 2020 03:53 PM
ਚੰਡੀਗੜ੍ਹ : ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦਾ ਵਿਕਾਸ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ (ਆਈ-ਡੀਏਆਈਆਰ) ਨਾਲ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਂਡ ਡਿਵੈਲਪਮੈਂਟ ਸਟੱਡੀਜ਼, ਜਿਨੇਵਾ ਵਿਖੇ ਸਮਝੌਤਾ ਸਹੀਬੱਧ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਸਮਝੌਤੇ 'ਤੇ ਦਸਤਖ਼ਤ ਕਰਦਿਆਂ, ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ, ਅਨਿਰੁਧ ਤਿਵਾੜੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਸਾਨੂੰ ਨਾਗਰਿਕਾਂ ਦੀ ਨਿੱਜੀ, ਸਮਾਜਿਕ ਅਤੇ ਆਰਥਿਕ ਭਲਾਈ ਦੇ ਨਾਲ-ਨਾਲ ਜਨਤਕ ਸਿਹਤ ਦੀ ਮਹੱਤਤਾ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਡਾਟਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਛੂਤ ਅਤੇ ਗੈਰ-ਸੰਚਾਰੀ ਰੋਗਾਂ ਵਰਗੀਆਂ ਗੰਭੀਰ ਮਹਾਂਮਾਰੀਆਂ ਦਾ ਮੁਕਾਬਲਾ ਕਰਨ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰ ਸਕਦੀ ਹੈ।
ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਆਈ-ਡੀਏਆਈਆਰ ਆਉਣ ਵਾਲੇ ਮਹੀਨਿਆਂ ਲਈ ਪ੍ਰਮੁੱਖ ਪ੍ਰਾਜੈਕਟਾਂ ਵਾਸਤੇ ਅਧਾਰ ਬਣਾਏਗੀ ਜਿਸ ਵਿੱਚ ਡਾਟਾ ਇੰਟਰਓਪਰੇਬਿਲਟੀ, ਰੀਅਲ ਟਾਈਮ ਐਪੀਡੈਮਿਓਲੋਜੀ ਅਤੇ ਡੈਸ਼ਬੋਰਡ, ਡਿਜੀਟਲ ਸਿਹਤ ਸਮਾਧਾਨ ਦੇ ਮਾਪਦੰਡਾਂ ਅਤੇ ਅਭਿਆਸ ਵਿਚ ਤਾਲਮੇਲ ਵਧਾਉਣ ਦੇ ਤਰੀਕੇ ਸ਼ਾਮਲ ਹਨ ਜੋ ਸੂਬਾ ਸਰਕਾਰ ਦੇ ਚੱਲ ਰਹੇ ਡਿਜੀਟਲ ਸਿਹਤ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਨਿਰਮਾਣ ਵਿੱਚ ਸਹਾਈ ਹੋਣਗੇ।
ਇਸ ਵਿਲੱਖਣ ਪਹਿਲਕਦਮੀ ਲਈ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਸਕੱਤਰ, ਵਿਨੀ ਮਹਾਜਨ ਨੇ ਕਿਹਾ, "ਸਾਨੂੰ ਮਾਣ ਹੈ ਕਿ ਸਿਹਤ ਲਈ ਲੋਕ-ਕੇਂਦ੍ਰਿਤ ਡਿਜੀਟਲ ਬੁਨਿਆਦੀ ਢਾਂਚੇ ਦੇ ਮਾਡਲਾਂ ਦੇ ਵਿਕਾਸ ਵਿਚ ਪੰਜਾਬ ਨੂੰ ਆਈ-ਡੀਏਆਈਆਰ ਦਾ ਪਹਿਲਾ ਸਰਕਾਰੀ ਭਾਈਵਾਲ ਵਜੋਂ ਚੁਣਿਆ ਗਿਆ ਹੈ।"
ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਆਈ-ਡੀਏਆਈਆਰ ਦੇ ਨੁਮਾਇੰਦੇ ਅਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ 6 ਦਹਾਕੇ ਪਹਿਲਾਂ ਹਰੀ ਕ੍ਰਾਂਤੀ- ਤਕਨਾਲੋਜੀ ਦੇ ਵਿਕਾਸ ਦੇ ਯੁੱਗ ਵਿਚ ਮੋਹਰੀ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਸਹਿਯੋਗੀ ਉਪਰਾਲਾ ਲਗਭਗ 3 ਕਰੋੜ ਪੰਜਾਬੀਆਂ ਨੂੰ ਵਿਸ਼ਵ ਭਰ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਿਜੀਟਲ ਅਵਸਰ ਪ੍ਰਦਾਨ ਕਰੇਗਾ। ਉਹਨਾਂ ਕਿਹਾ ਕਿ ਆਈ- ਡੀਏਆਈਆਰ ਟੀਮ ਆਉਣ ਵਾਲੇ ਸਾਲਾਂ ਵਿੱਚ ਨਾਗਰਿਕਾਂ ਲਈ ਉੱਤਮ ਡਾਕਟਰੀ ਅਤੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਇਸ ਰਣਨੀਤਕ ਭਾਈਵਾਲੀ ਨੂੰ ਵਿਕਸਤ ਕਰਨ ਲਈ ਰੂਪ-ਰੇਖਾ ਉਲੀਕ ਰਹੀ ਹੈ।
ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਜੋ ਕਿ ਡਿਜ਼ੀਟਲ ਤਬਦੀਲੀ ਲਈ ਜ਼ਿੰਮੇਵਾਰ ਹਨ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਭਾਈਵਾਲੀ ਨਾਲ ਆਈ-ਡੀਏਆਈਆਰ ਦੇ ਸਹਿਯੋਗ ਨਾਲ ਅਗਵਾਈ ਕਰਨਗੇ। ਖੋਜ ਅਤੇ ਵਿਕਾਸ (ਆਰ ਐਂਡ ਡੀ) ਲਈ ਪੰਜਾਬ ਦੇ ਅਕਾਦਮਿਕ, ਉਦਯੋਗ ਅਤੇ ਸਿਹਤ ਸੰਭਾਲ ਖੇਤਰ ਇਸ ਦੇ ਭਾਈਵਾਲ ਵਜੋਂ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਆਈ-ਡੀਏਆਈਆਰ ਦੇ ਸੂਬਾ ਸਰਕਾਰ ਨਾਲ ਭਾਈਵਾਲਾਂ ਦੇ  ਨਵੇਂ ਸਮਝੌਤੇ ਵੀ ਸ਼ਾਮਲ ਹਨ ਜਿਵੇਂ ਲੰਡਨ ਸਕੂਲ ਆਫ਼ ਹਾਈਜੀਨ ਐਂਡ ਟ੍ਰੋਪਿਕਲ ਮੈਡੀਸਨ, ਇੰਸਟੀਚਿਊਟ ਆਫ਼ ਇਲੈਕਟ੍ਰਿਕਲ ਐਂਡ ਇਲੈਕਟ੍ਰਾਨਿਕਸ ਇੰਜੀਨੀਅਰਜ਼ (ਆਈਈਈਈ), ਫਾਊਂਡੇਸ਼ਨ ਫਾਰ ਇਨੋਵੇਟਿਵ ਐਂਡ ਨਿਊ ਡਾਇਗਨੋਸਟਿਕਸ (ਐਫਆਈਐਨਡੀ) ਅਤੇ ਜਿਨੇਵਾ ਯੂਨੀਵਰਸਿਟੀ ਸ਼ਾਮਲ ਹਨ।
 

Have something to say? Post your comment

Subscribe