ਨਵੀਂ ਦਿੱਲੀ : ਸੁਪਰੀਮ ਕੋਰਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਵਿਰੁੱਧ ਉਸ ਪਟੀਸ਼ਨ 'ਤੇ ਸੁਣਵਾਈ ਲਈ ਰਾਜੀ ਹੋ ਗਿਆ ਹੈ, ਜਿਸ 'ਚ ਮੋਦੀ ਅਤੇ ਸ਼ਾਹ ਵਿਰੁੱਧ ਚੋਣ ਜ਼ਾਬਤਾ ਦੀ ਉਲੰਘਣਾ ਦੇ ਮਾਮਲੇ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਕਾਂਗਰਸ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੇ ਦਾਇਰ ਕੀਤੀ ਸੀ। ਉਨ੍ਹਾਂ ਦੀ ਮੰਗ ਹੈ ਕਿ ਸੁਪਰੀਮ ਕੋਰਟ ਚੋਣ ਕਮਿਸ਼ਨ ਨੂੰ ਭਾਜਪਾ ਪ੍ਰਧਾਨ ਅਤੇ ਪੀ.ਐੱਮ. ਵਿਰੁੱਧ ਕਾਰਵਾਈ ਦਾ ਆਦੇਸ਼ ਦੇਣ। ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਕੋਰਟ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸੁਣਵਾਈ ਜਲਦ ਤੋਂ ਜਲਦ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਕੱਲ ਯਾਨੀ ਮੰਗਲਵਾਰ ਨੂੰ ਇਸ 'ਤੇ ਸੁਣਵਾਈ ਕਰੇਗਾ।
ਸੁਸ਼ਮਿਤਾ ਦੇਵ ਨੇ ਆਪਣੀ ਪਟੀਸ਼ਨ 'ਚ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਵਲੋਂ ਕਈ ਵਾਰ ਚੋਣ ਜ਼ਾਬਤਾ ਦੀ ਉਲੰਘਣਾ ਕਰਨ ਦੇ ਸਬੂਤ ਕਾਂਗਰਸ ਪਾਰਟੀ ਦੇ ਚੁਕੀ ਹੈ। ਸੁਸ਼ਮਿਤਾ ਦਾ ਕਹਿਣਾ ਹੈ ਕਿ ਦੋਵੇਂ ਹੀ ਨੇਤਾਵਾਂ ਨੇ ਭੜਕਾਊ ਭਾਸ਼ਣ ਦਿੱਤੇ ਅਤੇ ਆਪਣੇ ਭਾਸ਼ਣਾਂ 'ਚ ਦੇਸ਼ ਦੀ ਫੌਜ ਦੇ ਨਾਂ 'ਤੇ ਵੋਟ ਮੰਗੇ, ਜਦੋਂ ਕਿ ਚੋਣ ਕਮਿਸ਼ਨ ਨੇ ਇਸ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਸੁਸ਼ਮਿਤਾ ਦਾ ਦੋਸ਼ ਹੈ ਕਿ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਵੀ ਕੀਤੀ ਕਿ 23 ਅਪ੍ਰੈਲ ਨੂੰ ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਭਾਜਪਾ ਨੇ ਰੈਲੀ ਕੀਤੀ, ਚੋਣ ਜ਼ਾਬਤਾ ਵਿਰੁੱਧ ਹੈ ਪਰ ਚੋਣ ਕਮਿਸ਼ਨ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ।