Saturday, November 23, 2024
 

ਚੰਡੀਗੜ੍ਹ / ਮੋਹਾਲੀ

ਧਰਨੇ ਵਿਚ ਮਨਾਉਣਗੇ ਕਿਸਾਨ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ

November 30, 2020 06:27 AM

ਚੰਡੀਗੜ੍ਹ :  ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੇ ਪੰਜਾਬ 'ਚ ਸੰਘਰਸ਼ ਦੇ 2 ਮਹੀਨੇ ਪੂਰੇ ਹੋ ਗਏ ਹਨ, ਅੱਜ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ ਕਿਸਾਨਾਂ ਵੱਲੋਂ ਪੱਕੇ-ਧਰਨਿਆਂ 'ਚ ਹੀ ਮਨਾਇਆ ਜਾਵੇਗਾ। ਪੰਜਾਬ ਤੋਂ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ। 60ਵੇਂ ਦਿਨ ਪੰਜਾਬ ਭਰ 'ਚ ਵੀ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ 'ਤੇ ਪੱਕੇ-ਧਰਨੇ ਜਾਰੀ ਰੱਖੇ ਗਏ। ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ 'ਚ ਬੈਠੇ ਕਿਸਾਨਾਂ ਦੀਆਂ ਨਜ਼ਰਾਂ ਦਿੱਲੀ-ਮੋਰਚੇ 'ਤੇ ਟਿਕੀਆਂ ਹਨ। ਮੋਰਚਿਆਂ 'ਤੇ ਬੈਠੇ ਕਿਸਾਨ ਦਿੱਲੀ-ਮੋਰਚੇ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ ਕਰਦਿਆਂ ਪੰਜਾਬ ਤੋਂ ਹੋਰ ਟੀਮਾਂ ਭੇਜਣ ਦੀ ਤਿਆਰੀ ਕਰ ਰਹੇ ਹਨ।  ਚੱਲ ਰਹੇ ਮੋਰਚਿਆਂ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ  'ਮਨ ਕੀ ਬਾਤ' ਖਿਲਾਫ ਗੁੱਸੇ ਦੀ ਲਹਿਰ ਫੈਲ ਗਈ ਹੈ। ਕਿਸਾਨ ਕਹਿ ਰਹੇ ਨੇ ਕਿ ਮੋਦੀ ਆਪਣੀ ਸੁਣਾਉਣਾ ਬੰਦ ਕਰਨ ਅਤੇ ਦਿੱਲੀ ਬੈਠੇ ਕਿਸਾਨਾਂ ਦੀ ਬਾਤ ਸੁਣਨ  

 

Have something to say? Post your comment

Subscribe