Saturday, November 23, 2024
 

ਰਾਸ਼ਟਰੀ

ਕਿਸਾਨੀ ਸੰਘਰਸ਼ : ਹਾਈਵੇਅ 'ਤੇ ਹੋਵੇਗੀ ਬੈਠਕ

December 01, 2020 08:30 AM

ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ। ਪਰ ਇਸ ਤੋਂ ਪਹਿਲਾਂ ਕਿਸਾਨ ਅੱਠ ਵਜੇ ਹਾਈਵੇਅ 'ਤੇ ਬੈਠਕ ਕਰਨ ਵਾਲੇ ਹਨ। ਇਸ ਦੌਰਾਨ ਹੀ ਕਿਸਾਨ ਬਾਅਦ ਦੁਪਹਿਰ ਤਿੰਨ ਵਜੇ ਦੀ ਮੀਟਿੰਗ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਲੈ ਸਕਦੇ ਹਨ।

 

Have something to say? Post your comment

 
 
 
 
 
Subscribe