ਚੰਡੀਗੜ੍ਹ : ਕਿਸਾਨੀ ਸੰਘਰਸ਼ ਨੂੰ ਹੋਰ ਮਘਾਉਣ ਲਈ ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਵੀ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਆਪਣੇ ਟਵੀਟ ਅਕਾਉਟ ਰਾਹੀ ਦਿਤਾ ਕੀਤਾ ਹੈ। ਕਿਸਾਨੀ ਅੰਦੋਲਨ 'ਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਟਵੀਟ 'ਚ ਲਿਖਿਆ, 'ਮੈਂ ਆਪਣੇ ਕਿਸਾਨਾਂ ਨਾਲ ਸ਼ਾਂਤਮਈ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਲਈ ਦਿੱਲੀ ਰਵਾਨਾ ਹੋ ਰਿਹਾ ਹਾਂ। ਇਸ ਤੋਂ ਪਹਿਲਾਂ ਰਣਜੀਤ ਬਾਵਾ, ਬੱਬੂ ਮਾਨ ਤੇ ਸਿੱਧੂ ਮੁਸੇ ਵਾਲਾ, ਹਰਫ ਚੀਮਾ, ਆਰ. ਨੇਤ, ਕੰਵਰ ਗਰੇਵਾਲ ਨੇ ਦਿੱਲੀ ਜਾ ਕਿਸਾਨਾਂ ਦਾ ਹੌਂਸਲਾ ਵਧਾਇਆ ਸੀ। ਉੱਧਰ, ਮਾਨਸਾ ਜ਼ਿਲ੍ਹੇ ਨਾਲ ਸਬੰਧਤ ਗਾਇਕ ਆਰ. ਨੇਤ ਕਿਸਾਨਾਂ ਨਾਲ ਦਿੱਲੀ ਮੋਰਚੇ 'ਤੇ ਡਟੇ ਹੋਏ ਹਨ।