ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰ ਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਸ਼੍ਰੀ ਜਗਪਾਲ ਸਿੰਘ ਸੰਧੂ ਨੇ ਦਸਿਆ ਕਿ ਕਮਿਸ਼ਨ ਵਲੋਂ ਨੇੜ ਭਵਿੱਖ ਵਿਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਅਤੇ ਕੇਂਦਰ ਵਿਚਕਾਰ ਬੈਠਕ ਮੁੜ ਰਹੀ ਬੇਸਿੱਟਾ
ਇਸ ਦੇ ਮਦੇਨਜ਼ਰ 1 ਜਨਵਰੀ, 2021 ਨੂੰ ਕੁਆਲੀਫ਼ਾਇੰਗ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ 9 ਦਸੰਬਰ 2020 ਤਕ ਤਿਆਰ ਕੀਤੀਆਂ ਜਾਣਗੀਆਂ ਅਤੇ 10 ਦਸੰਬਰ 2020 ਨੂੰ ਵੋਟਰ ਸੂਚੀਆਂ ਦਾ ਡਰਾਫ਼ਟ ਪਬਲੀਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਦਾਅਵੇ ਅਤੇ ਇਤਰਾਜ਼ 16 ਦਸੰਬਰ 2020 ਤਕ ਪੇਸ਼ ਕੀਤੇ ਜਾ ਸਕਦੇ ਹਨ, ਜਿਨ੍ਹਾਂ ਦਾ ਨਿਬੇੜਾ 23 ਦਸੰਬਰ 2020 ਤਕ ਕਰ ਦਿਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਛਪਾਈ 5 ਜਨਵਰੀ 2021 ਨੂੰ ਕੀਤੀ ਜਾਵੇਗੀ।