ਕਾਂਗਰਸ 'ਚ ਜਾਣਾ ਵੱਡੀ ਭੁੱਲ ਸੀ : ਅਮਰਜੀਤ ਸੰਦੋਆ
ਰੋਪੜ : ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਮੁੜ ਪਾਰਟੀ ਵਿਚ ਵਾਪਸ ਆਉਣ ਦਾ ਐਲਾਨ ਕੀਤਾ ਗੈ। ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ ਵਿਚ ਵਾਪਸ ਆ ਰਗੋ ਹਨ।
ਇਹ ਵੀ ਪੜ੍ਹੋ : ਕਿਸਾਨਾਂ ਅਤੇ ਕੇਂਦਰ ਵਿਚਕਾਰ ਬੈਠਕ ਮੁੜ ਰਹੀ ਬੇਸਿੱਟਾ
ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ ਕਿ ਮੈਨੂੰ ਨਾ ਤਾਂ ਟਿਕਟ ਚਾਹੀਦਾ ਹੈ ਅਤੇ ਨਾ ਹੀ ਕੋਈ ਅਹੁਦਾ, ਮੈਂ ਪਾਰਟੀ ਵਿਚ ਇਕ ਆਮ ਵਲੰਟੀਅਰ ਬਣ ਕੇ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਾਂਗਾ। ਸੰਦੋਆ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕਿਸਾਨਾਂ ਵਲੋਂ ਅਪਣੀ ਹੋਂਦ ਨੂੰ ਬਚਾਉਣ ਲਈ ਲੜੇ ਜਾ ਰਹੇ ਸੰਘਰਸ਼ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਕਿਸਾਨ ਪੱਖੀ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਤੋਂ ਮੈਂ ਬਹੁਤ ਪ੍ਰਭਾਵਿਤ ਹੋਇਆ ਹਾਂ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਹਾਦਸਾਗ੍ਰਸਤ
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕੋਈ ਤੋੜ ਨਹੀਂ ਹੈ, ਜਿਸ ਤੋਂ ਪ੍ਰਭਾਵਿਤ ਹੋਕੇ ਮੈਂ ਵਾਪਸ ਪਾਰਟੀ ਵਿਚ ਆਇਆ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਜਾਣਾ ਮੇਰੀ ਸਭ ਤੋਂ ਵੱਡੀ ਗ਼ਲਤੀ ਸੀ, ਇਸ ਗ਼ਲਤੀ ਕਰ ਕੇ ਮੈਂ ਸ਼ਰਮਿੰਦਾ ਹਾਂ। ਜੇਕਰ ਮੇਰੀ ਇਸ ਗ਼ਲਤੀ ਕਰ ਕੇ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਮੈਂ ਉਨ੍ਹਾਂ ਸਮੇਤ ਸਮੁੱਚੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਦਾ ਹਾਂ।