ਚੰਡੀਗੜ੍ਹ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ ਕੀਤਾ ਹੈ ਤਾਂ ਕਿ ਰਾਜ ਅੰਦਰ ਗਊਧਨ ਦੀ ਸੰਭਾਲ ਲਈ ਬਿਹਤਰ ਪ੍ਰਬੰਧ ਕੀਤੇ ਜਾ ਸਕਣ। ਸ਼ਰਮਾ ਨੇ ਦਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਇਨ੍ਹਾਂ ਗਊਸ਼ਾਲਾਵਾਂ 'ਚ ਗਊਧਨ ਦੀ ਸੇਵਾ-ਸੰਭਾਲ ਸਮੇਤ ਹਰਾ ਚਾਰਾ, ਤੂੜੀ, ਪਾਣੀ, ਸ਼ੈਡ, ਸਾਫ਼-ਸਫ਼ਾਈ ਆਦਿ ਬੁਨਿਆਦੀ ਸਹੂਲਤਾਂ ਪ੍ਰਤੀ ਗਊਸ਼ਾਲਾਵਾਂ ਦੀਆਂ ਕਮੇਟੀਆਂ ਅਤੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਿਊਂਸੀਪਲ ਚੋਣਾਂ ਦੇ ਮਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ
ਇਸ ਤਰ੍ਹਾਂ ਇਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਪੰਜਾਬ ਸਰਕਾਰ ਨਾਲ ਤਾਲਮੇਲ ਕਰ ਕੇ ਕਮਿਸ਼ਨ ਵਲੋਂ ਇਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਗਊਸ਼ਾਲਾਵਾਂ 'ਚ ਗਊ ਭਲਾਈ ਕੈਂਪ ਲਗਾਏ ਜਾ ਰਹੇ ਹਨ ਤੇ ਲੋਕਾਂ ਨੂੰ ਗਊਸੇਵਾ ਦਾ ਮਹੱਤਵ ਸਮਝਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ, ਕਿਉਂਕਿ ਗਊਧਨ ਦੀ ਸੰਭਾਲ ਇਕੱਲੀ ਸਰਕਾਰ ਨਹੀਂ ਕਰ ਸਕਦੀ ਬਲਕਿ ਆਮ ਲੋਕਾਂ ਦਾ ਇਸ ਸਬੰਧੀ ਸਾਥ ਬੇਹੱਦ ਲੋੜੀਂਦਾ ਹੈ।