ਮੋਗਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਦਾ ਵਿਰੋਧ ਕਰਨ ਦਿੱਲੀ ਗਏ ਮੋਗਾ ਦੇ ਕਿਸਾਨ ਆਗੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਗਾ ਦੇ ਪਿੰਡ ਭਿੰਡਰ ਖੁਰਦ ਦਾ ਰਹਿਣ ਵਾਲਾ ਕਿਸਾਨ ਆਗੂ ਗੁਰਬਚਨ ਸਿੰਘ ਪਿਛਲੇ ਕਈ ਦਿਨਾਂ ਤੋਂ ਖੇਤੀ ਬਿਲਾਂ ਦਾ ਵਿਰੋਧ ਕਰਨ ਲਈ ਦਿੱਲੀ ਗਿਆ ਹੋਇਆ ਸੀ। ਇਸੇ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ 'ਤੇ ਉਸਦੀ ਮੌਤ ਹੋ ਗਈ।