ਮਾਲੇਰਕੋਟਲਾ : ਪੰਜਾਬ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅਜਿਹਾ ਹੀ ਮਾਮਲਾ ਹਲਕਾ ਅਮਰਗੜ੍ਹ ਦੇ ਪਿੰਡ ਹੈਦਰਨਗਰ ਵਿੱਚ ਸਾਹਮਣੇ ਆਇਆ ਹੈ। ਪਿੰਡ ਵਿਚ ਉਸ ਵਕਤ ਸਨਸਨੀ ਫੈਲ ਗਈ ਜਦੋਂ ਕੁਝ ਸ਼ਰਾਰਤੀ ਤੱਤਾਂ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰਕੇ ਨਾਲੀ ਵਿੱਚ ਸੁੱਟ ਦਿੱਤਾ।
DSP ਰਾਜਨ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ਤੇ ਪਹੁੰਚ ਗਏ। ਉਨ੍ਹਾਂ ਆਪਣੀ ਹਾਜ਼ਰੀ ਦੇ ਵਿੱਚ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਗੁਟਕਾ ਸਾਹਿਬ ਦੇ ਇੱਕ ਇੱਕ ਅੰਗ ਨੂੰ ਇਕੱਠਾ ਕੀਤਾ ਅਤੇ ਗੁਰਦੁਆਰਾ ਹਾਅ ਦਾ ਨਾਅਰਾ ਦੇ ਹੈੱਡ ਗ੍ਰੰਥੀਭਾਈ ਨਰਿੰਦਰਪਾਲ ਸਿੰਘ ਨਾਨੂ ਦੀ ਅਗਵਾਈ ਵਿਚ ਗੁਰਦੁਆਰਾ ਹਾਅ ਦਾ ਨਾਅਰਾ ਦੇ ਵਿੱਚ ਪਹੁੰਚਾਏ। ਪੁਲਿਸ ਹੁਣ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।