ਚੰਡੀਗੜ੍ਹ : ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅਖੀਰਲੇ ਪੜਾਅ ਉਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ICMR) ਦੀ ਇਕ ਵਾਰ ਪ੍ਰਵਾਨਗੀ ਮਿਲਣ 'ਤੇ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਵਾਉਣਗੇ।
ਇਹ ਵੀ ਪੜ੍ਹੋ : ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰ ਕੇ ਨਾਲੀ ਵਿੱਚ ਸੁੱਟਿਆ
ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਪੰਜਾਬ 'ਚ ਕੋਵਿਡ ਦੀ ਸਥਿਤੀ ਅਤੇ ਵੈਕਸੀਨ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।