Tuesday, November 12, 2024
 

ਚੰਡੀਗੜ੍ਹ / ਮੋਹਾਲੀ

ਕਿਸਾਨੀ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਨੇ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ ਕੀਤਾ

December 03, 2020 04:36 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਸ਼ਿਰਕਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦੇਹਾਂਤ ਉਤੇ ਅਫਸੋਸ ਜ਼ਾਹਰ ਕੀਤਾ ਹੈ।
ਮੁੱਖ ਮੰਤਰੀ ਨੇ ਮਾਨਸਾ ਅਤੇ ਮੋਗਾ ਜ਼ਿਲਿਆਂ ਦੇ ਵਸਨੀਕ ਦੋਵੇਂ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ ਕੀਤਾ ਹੈ।
ਮਿ੍ਰਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਗੁਰਜੰਟ ਸਿੰਘ ਦੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿੱਲੀ ਵਿੱਚ ਮੌਤ ਹੋ ਗਈ ਜਦਕਿ ਮੋਗਾ ਜ਼ਿਲੇ ਦੇ ਪਿੰਡ ਭਿੰਡਰ ਕਲਾਂ ਦੇ ਕਿਸਾਨ ਗੁਰਬਚਨ ਸਿੰਘ (85) ਬੁੱਧਵਾਰ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋ ਗਿਆ।

 

Have something to say? Post your comment

Subscribe