ਗੁਰਦਾਸਪੁਰ, (ਸੱਚੀ ਕਲਮ ਬਿਊਰੋ) : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੇ ਅੱਜ ਭਾਜਪਾ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਆਪਣੇ ਨਾਮਜ਼ਦਗੀ ਕਾਗਜ਼ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਕੋਲ ਦਾਖਿਲ ਕੀਤੇ। ਇਸ ਮੌਕੇ ਕੇਂਦਰੀ ਮੰਤਰੀ ਡਾਕਟਰ ਜਤਿੰਦਰ ਸਿੰਘ, ਜਨਰਲ ਵੀ.ਕੇ. ਸਿੰਘ, ਸੱਤਪਾਲ ਸਿੰਘ, ਵਿਜੈ ਸਾਂਪਲਾ, ਹਰਿਆਣਾ ਦੇ ਵਿੱਤ ਮੰਤਰੀ ਅਤੇ ਚੋਣ ਇੰਚਾਰਜ ਕੈਪਟਨ ਅਭਿਮੰਨਿਊ, ਸਨੀ ਦੇ ਛੋਟੇ ਭਰਾ ਅਦਾਕਾਰ ਬੌਬੀ ਦਿਓਲ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਮੀਤ ਪ੍ਰਧਾਨ ਕਮਲ ਸ਼ਰਮਾ, ਅਸ਼ਵਨੀ ਸ਼ਰਮਾ, ਜੀਵਨ ਗੁਪਤਾ, ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਨਿਰਮਲ ਸਿੰਘ ਕਾਹਲੋਂ, ਅੰਮ੍ਰਿਤਸਰ ਤੋਂ ਗਠਜੋੜ ਦੇ ਉਮੀਦਵਾਰ ਰਜਿੰਦਰ ਮੋਹਣ ਸਿੰਘ ਛੀਨਾ, ਭਾਜਪਾ ਆਗੂ ਸਵਰਨ ਸਲਾਰੀਆ , ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।