Sunday, April 06, 2025
 
BREAKING NEWS

ਮਨੋਰੰਜਨ

ਰਜਨੀਕਾਂਤ ਵਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ

December 04, 2020 09:16 AM

ਚੇਨਈ : ਦਿਗਜ ਅਦਾਕਾਰ ਰਜਨੀਕਾਂਤ ਨੇ ਐਲਾਨ ਕੀਤਾ ਹੈ ਕਿ ਉਹ ਜਨਵਰੀ 2021 ਵਿਚ ਅਪਣੀ ਰਾਜਨੀਤਿਕ ਪਾਰਟੀ ਬਣਾਉਗੇ। ਰਜਨੀਕਾਂਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ 2021 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਜਿੱਤੇਗੀ।ਤਾਮਿਲਨਾਡੂ ਵਿਚ ਅਗਲੇ ਸਾਲ ਅਪ੍ਰੈਲ-ਮਈ ਦੇ ਵਿਚਕਾਰ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ : ਪਿਜ਼ਾ ਹੱਟ ਦੇ ਸਹਿ ਸੰਸਥਾਪਕ ਦੁਨੀਆਂ ਤੋਂ ਹੋਏ ਰੁਖ਼ਸਤ

ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪਾਰਟੀ ਜਨਤਾ ਦੇ ਭਾਰੀ ਸਮਰਥਨ ਨਾਲ ਚੋਣਾਂ ਜਿੱਤੇਗੀ। ਇਸ ਦੇ ਨਾਲ ਹੀ ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਰਜਨੀਕਾਂਤ ਨੇ ਸਾਲਾਂ ਤੋਂ ਇਸ ਸਬੰਧ ਵਿਚ ਚੱਲ ਰਹੀਆਂ ਅਟਕਲਾਂ ਨੂੰ ਖ਼ਤਮ ਕਰ ਦਿਤਾ ਹੈ। ਰਜਨੀਕਾਂਤ ਨੇ ਅਪਣੇ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਤਮਿਕ ਰਾਜਨੀਤੀ ਜ਼ਰੂਰ ਉਭਰੇਗੀ। ਇਕ ਚਮਤਕਾਰ ਹੋਵੋਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇਕ ਐਲਾਨ 31 ਦਸੰਬਰ ਨੂੰ ਕੀਤਾ ਜਾਵੇਗਾ।

 

Have something to say? Post your comment

 
 
 
 
 
Subscribe