NCB ਨੇ ਅਦਾਲਤ 'ਚ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਨੂੰ ਦਿਤੀ ਸੀ ਚੁਣੌਤੀ
ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਨਸ਼ੀਲੇ ਪਦਾਰਥਾਂ ਦੇ ਇਕ ਕੇਸ ਵਿਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਪਟੀਸ਼ਨਾਂ 'ਤੇ ਸੁਣਵਾਈ ਦੌਰਾਨ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਅਪਣੇ ਦੋ ਜਾਂਚ ਅਧਿਕਾਰੀਆਂ ਨੂੰ ਮੁਅੱਤਲ ਕਰ ਦਿਤਾ। NCB ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।
ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਪਿਛਲੇ ਮਹੀਨੇ ਇਕ ਨਸ਼ੀਲੇ ਪਦਾਰਥ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮੁੰਬਈ ਦੀ ਇਕ ਅਦਾਲਤ ਨੇ ਉਸ ਨੂੰ 23 ਨਵੰਬਰ ਨੂੰ ਜ਼ਮਾਨਤ ਦੇ ਦਿਤੀ ਸੀ। ਐਨਸੀਬੀ ਦੇ ਦੋਵੇਂ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ।
ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਪਟੀਸ਼ਨਾਂ ਅਤੇ ਅਭਿਨੇਤਰੀ ਦੀਪਿਕਾ ਪਾਦੁਕੋਣ ਦੀ ਅਭਿਨੇਤਰੀ ਕਰਿਸ਼ਮਾ ਪ੍ਰਕਾਸ਼ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਐਨਸੀਬੀ ਦੇ ਦੋਵੇਂ ਅਧਿਕਾਰੀ ਅਤੇ ਸਰਕਾਰੀ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ।
ਅਧਿਕਾਰੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿਚ ਜਾਂਚ ਅਧਿਕਾਰੀਆਂ ਦੀ ਭੂਮਿਕਾ 'ਸ਼ੱਕੀ' ਸੀ। ਇਸ ਤੋਂ ਬਾਅਦ, ਇਕ ਅੰਦਰੂਨੀ ਜਾਂਚ ਦਾ ਆਦੇਸ਼ ਦਿਤਾ ਗਿਆ ਅਤੇ NCB ਦੀ ਮੁੰਬਈ ਏਰੀਆ ਯੂਨਿਟ ਨੇ ਅਪਣੀ ਜਾਂਚ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਐਨਸੀਬੀ ਦੇ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿਤਾ ਗਿਆ ਕਿਉਂਕਿ ਜਾਂਚ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਸਰਕਾਰੀ ਵਕੀਲ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। NCB ਨੇ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਇਥੇ ਇਕ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। NCB ਨੇ 21 ਨਵੰਬਰ ਨੂੰ ਭਾਰਤੀ ਅਤੇ ਉਸ ਦੇ ਪਤੀ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ 86.5 ਗ੍ਰਾਮ ਗਾਂਜਾ ਬਰਾਮਦ ਹੋਣ ਤੋਂ ਬਾਅਦ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ।