ਫਾਜ਼ਿਲਕਾ : ਅਬੋਹਰ ਰੋਡ ‘ਤੇ ਸਥਿਤ ਇੱਕ ਹੋਟਲ ਦੇ ਵੇਟਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵੇਟਲ ਲਖਨ ਆਪਣੀ ਪੜ੍ਹਾਈ ਦੇ ਨਾਲ ਨਾਲ ਵੇਟਰ ਦਾ ਕੰਮ ਵੀ ਕਰਦਾ ਸੀ। ਅੱਜ ਉਸ ਵਲੋਂ ਹੋਟਲ ਦੇ ਇਕ ਕਮਰੇ 'ਚ ਬੰਦ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ, ਇਸ ਦੀ ਸੂਚਨਾ ਹੋਟਲ ਸਟਾਫ਼ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਦਿੱਤੀ ਗਈ। ਥਾਣਾ ਸਿਟੀ ਮੁਖੀ ਬਚਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰਾਮ ਪਾਲ ਦੇ ਬਿਆਨਾਂ 'ਤੇ ਪੁਲਿਸ ਵਲੋਂ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਕਾਰਵਾਈ ਕੀਤੀ ਜਾਵੇਗੀ।