ਫ਼ਰੀਦਕੋਟ, (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਦੇ ਸਾਂਸਦ ਭਗਵੰਤ ਮਾਨ ਨੇ ਅੱਜ ਇੱਥੇ ਪਾਰਟੀ ਦੇ ਉਮੀਦਵਾਰ ਸਾਂਸਦ ਪ੍ਰੋ. ਸਾਧੂ ਸਿੰਘ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਉਹਨਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਵੱਡੀਆਂ ਆਸਾਂ ਹਨ ਅਤੇ ਉਹ ਇਹਨਾਂ ਆਸਾਂ 'ਤੇ ਖਰਾ ਉੱਤਰਨਗੇ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦੇ ਸਾਰੇ ਮੁੱਦੇ ਵਿਸਾਰ ਦਿੱਤੇ ਹਨ। ਉਨਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਾ ਲਗਾਤਾਰ ਵੱਧ ਰਿਹਾ ਹੈ।