ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਕਰ ਰਹੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਵਿਗੜ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਚੈੱਕ-ਅੱਪ ਲਈ ਲਿਆਂਦਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਰਾਜੇਵਾਲ ਨੂੰ ਥਕਾਵਟ ਮਹਿਸੂਸ ਹੋਣ ਅਤੇ ਚੱਕਰ ਆਉਣ ਤੋਂ ਬਾਅਦ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਆਂਦਾ ਗਿਆ ਹੈ। ਦੱਸ ਦਈਏ ਕਿ ਰਾਜੇਵਾਲ ਦੀ ਪਹਿਲਾਂ ਹੀ ਬਾਈਪਾਸ ਸਰਜਰੀ ਹੋ ਚੁੱਕੀ ਹੈ।