ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਇਸ ਮਹੀਨੇ ਵਿੱਚ ਦੋ ਵਾਰ ਗੱਲਬਾਤ ਅਸਫਲ ਹੋਣ ਮਗਰੋਂ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਹਾਲਾਂਕਿ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਸਰਕਾਰ ਵੀ ਯੁਗਤਾਂ ਲੜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਵੀਡਿਓ ਕਾਲ ਰਾਹੀਂ ਕੀਤਾ ਕੰਨਿਆਦਾਨ
ਅੱਜ ਇੱਕ ਵਾਰ ਫਿਰ ਕਿਸਾਨਾਂ ਦੇ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਗੱਲ ਬਾਤ ਕਰਣਗੇ।ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਮੁਸ਼ਕਲਾਂ ਖਤਮ ਕਰਣ ਲਈ ਉਨ੍ਹਾਂ ਪ੍ਰਾਵਧਾਨਾਂ ਦਾ ਢੁਕਵਾਂ ਹੱਲ ਤਿਆਰ ਕਰ ਲਿਆ ਹੈ, ਜਿਨ੍ਹਾਂ ਉੱਤੇ ਕਿਸਾਨਾਂ ਨੂੰ ਐਤਰਾਜ ਹੈ। ਕਿਹਾ ਜਾ ਰਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਲਿਖਤੀ ਭਰੋਸੇ ਦੇ ਸਕਦੀ ਹੈ।