ਸੋਨੀਪਤ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਕਿਸਾਨਾਂ ਦਾ ਸਾਥ ਦੇਣ ਲਈ ਹੁਣ ਹਰਿਆਣਾ ਦੇ ਕਰਮਚਾਰੀ ਸੰਗਠਨ ਵੀ ਉੱਤਰ ਆਏ ਹਨ। ਸੀਟੂ ਦੇ ਸੂਬਾ ਪ੍ਰਧਾਨ ਆਨੰਦ ਸ਼ਰਮਾ ਤੇ ਸਰਵ ਕਰਮਚਾਰੀ ਸੰਘ ਹਰਿਆਣਾ ਦੇ ਪ੍ਰਧਾਨ ਸ਼ਿਲਕ ਰਾਮ ਮਲਿਕ ਨੇ ਬੀਤੇ ਦਿਨੀ ਕਿਹਾ ਕਿ ਅੱਜ ਦੋਵੇਂ ਸੰਗਠਨ ਕਿਸਾਨਾਂ ਦੇ ਸਮਰਨ 'ਚ ਟਿਕਰੀ ਤੇ ਸਿੰਘੂ ਬਾਰਡਰ 'ਤੇ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਤੇ ਤਮਾਮ ਪਿੰਡਾਂ ਦੇ ਪੱਧਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ।
ਕਰਮਚਾਰੀ ਦਾ ਕਹਿਣਾ ਹੈ ਕਿ ਸਿੰਘੂ ਬਾਰਡਰ 'ਤੇ ਸੀਟੂ ਅਤੇ ਸਰਵ ਕਰਮਚਾਰੀ ਸੰਘ ਹਰਿਆਣਾ ਨੇ ਸੰਯੁਕਤ ਰੂਪ ਤੋਂ ਮੁਫਤ ਮੈਡੀਕਲ ਕੈਂਪ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਜਦੋਂ ਤਕ ਅੰਦੋਲਨ ਜਾਰੀ ਰਹੇਗਾ, ਜਦੋਂ ਤਕ ਤਮਾਮ ਸੁਵਿਧਾਵਾਂ ਤੇ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਜਿਕਰਯੋਗ ਹੈ ਕਿ ਬੀਤੇ ਦਿਨ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਠ ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ ਹੋਰ ਸੜਕਾਂ ਬੰਦ ਕਰ ਦੇਣਗੇ। ਸਰਕਾਰ ਨਾਲ ਅੱਜ ਪੰਜਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਹੋਰ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ।