Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਦੂਜਾ ਸਥਾਨ ਮਿਲਣ 'ਤੇ ਦਿੱਤੀ ਮੁਬਾਰਕਬਾਦ

December 05, 2020 09:28 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਨੂੰ ਸਾਲ 2019 ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ) ਵੱਲੋਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਦੂਜਾ ਰੈਂਕ ਦਿੱਤੇ ਜਾਣ ਲਈ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਨਾਲ ਯੋਗਦਾਨ ਪਾਉਣ ਵਾਲੇ ਫੈਕਲਟੀ ਅਤੇ ਹੋਰ ਸਟਾਫ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਇਸ ਸਨਮਾਨ ਪ੍ਰਾਪਤ ਕਰਨ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਦੇ ਯੋਗਦਾਨ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ।
ਮੁੱਖ ਮੰਤਰੀ ਨੇ ਇਸ ਸਨਮਾਨ ਨੂੰ ਭਰਪੂਰ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਕਰਾਰ ਦਿੰਦਿਆ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਨੇ ਆਪਣੀ ਨਿਰੰਤਰ ਖੋਜ ਅਤੇ ਵਿਕਾਸ ਸਦਕਾ ਰੈਂਕਿੰਗ ਸਥਿਤੀ ਵਿੱਚ ਸੁਧਾਰ ਕੀਤਾ ਹੈ। ਸਾਲ 2016 ਵਿੱਚ ਯੂਨੀਵਰਸਿਟੀ ਨੇ ਤੀਜੇ, 2017 ਵਿੱਚ ਚੌਥੇ, 2018 ਵਿੱਚ ਸੱਤਵੇਂ ਸਥਾਨ ਤੋਂ ਬਾਅਦ ਹੁਣ 2019 ਵਿੱਚ ਦੂਜਾ ਸਥਾਨ ਹਾਸਲ ਕਰ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਫਸਲਾਂ, ਸਬਜ਼ੀਆਂ ਅਤੇ ਫਲਾਂ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਨਿਰੰਤਰ ਸੁਧਾਰ ਕਰਨ ਕਰ ਕੇ ਪੀ.ਏ.ਯੂ. ਨੇ ਇਹ ਪ੍ਰਾਪਤੀ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਾਲ 2018 ਆਈ.ਸੀ.ਏ.ਆਰ. ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਪੰਜ ਸਾਲਾਂ (2012-2017) ਲਈ ਖੇਤੀਬਾੜੀ ਦੇ ਖੇਤਰ ਵਿਚ ਸਮੁੱਚੀਆਂ ਪ੍ਰਾਪਤੀਆਂ ਲਈ ਸਰਦਾਰ ਪਟੇਲ ਸੰਸਥਾ ਦਾ ਪੁਰਸਕਾਰ ਵੀ ਦਿੱਤਾ ਗਿਆ ਸੀ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਿਸ ਨੇ ਸੱਠਵਿਆਂ ਵਿਚ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ, ਨੂੰ ਮੁੱਖ ਰੱਖਦਿਆਂ ਫਸਲਾਂ ਦੀਆਂ ਨਵੀਆਂ ਕਿਸਮਾਂ ਦੇ ਵਿਕਾਸ ਵਿਚ ਖੋਜ ਨੂੰ ਉਤਸ਼ਾਹਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਖੇਤੀਬਾੜੀ ਯੂਨੀਵਰਸਿਟੀ ਨੂੰ ਸਹਿਯੋਗੀ ਖੇਤੀਬਾੜੀ ਗਤੀਵਿਧੀਆਂ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਦਿੱਤੀ ਤਾਂ ਜੋ ਕਿਸਾਨਾਂ ਦੀ ਆਮਦਨ ਦੀ ਪੂਰਤੀ ਕੀਤੀ ਜਾ ਸਕੇ ਜੋ ਕਿ ਸਥਿਰ ਘੱਟੋ-ਘੱਟ ਸਮਰਥਨ ਮੁੱਲ ਦੇ ਕਾਰਨ ਗੰਭੀਰ ਖੇਤੀ ਸੰਕਟ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਨੂੰ ਆਪਣੀ ਉਪਜ ਦਾ ਬਣਦਾ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਸੂਬੇ ਦੇ ਕਿਸਾਨਾਂ ਨੂੰ ਆਪਣੀ ਵਿਸਥਾਰ ਸੇਵਾਵਾਂ ਰਾਹੀਂ ਫਸਲੀ ਵਿਭਿੰਨਤਾ ਨੂੰ ਅਪਨਾਉਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ।

 

Have something to say? Post your comment

Subscribe