ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਸਿਹਤ ਵਿਗੜਨ ਕਾਰਨ PGI ਵਿਚ ਦਾਖਲ ਕੀਤਾ ਗਿਆ। ਸ਼ਨਿਚਰਵਾਰ ਦੇਰ ਸ਼ਾਮ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਦਾਖਲ ਕੀਤਾ ਗਿਆ ਸੀ। PGI ਡਾਕਟਰਾਂ ਅਨੁਸਾਰ ਉਨ੍ਹਾਂ ਦੀ ਤਬੀਅਤ ਠੀਕ ਹੈ। ਉਨ੍ਹਾਂ ਦੀ ਲਗਾਤਾਰ ਦੇਖ-ਰੇਖ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡਾ ਐਲਾਨ : ਦੁਸ਼ਯੰਤ ਚੌਟਾਲਾ ਦਾ ਹੁੱਕਾ-ਪਾਣੀ ਬੰਦ ਕਰਨਗੀਆਂ ਖਾਪ ਪੰਚਾਇਤਾਂ
ਦੱਸ ਦਈਏ ਕਿ ਬੀਬਾ ਬਾਦਲ ਨੂੰ ਐਮਰਜੈਂਸੀ ਵਾਰਡ ਵਿਚ ਆਈਸੋਲੇਟ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੈ।ਦੱਸ ਦਈਏ ਕਿ ਰਿਪੋਰਟ ਨੌਰਮਲ ਆਉਣ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰਸਿਮਰਤ ਬਾਦਲ ਮੋਦੀ ਸਰਕਾਰ 'ਚ ਮੰਤਰੀ ਰਹਿ ਚੁਕੀ ਹੈ। ਉਹ ਕੇਂਦਰੀ ਖੁਰਾਕ ਅਤੇ ਪ੍ਰੋਸੈਸਿੰਗ ਮੰਤਰੀ ਸੀ। ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ।