Saturday, November 23, 2024
 

ਰਾਸ਼ਟਰੀ

ਕਿਸਾਨ ਅੰਦੋਲਨ : ਵਿਦੇਸ਼ੀ ਪੰਜਾਬੀਆਂ ਨੇ ਲਗਾਇਆ ਬਦਾਮਾਂ ਦਾ ਲੰਗਰ

December 06, 2020 09:22 AM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਦਾ ਸਾਥ ਦੇਣ ਲਈ ਬਹੁਤ ਸਾਰੀਆਂ ਜਥੇਬੰਦੀਆਂ ਅੱਗੇ ਆ ਰਹੀਆਂ ਹਨ। ਇਸ ਦੇ ਚਲਦੇ ਹੁਣ ਕਿਸਾਨਾਂ ਨੂੰ ਵਿਦੇਸ਼ਾਂ 'ਚੋਂ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਕਿਸਾਨਾਂ ਲਈ ਦਿਲਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ।

ਇਹ ਵੀ ਪੜ੍ਹੋ : ਬੀਬਾ ਬਾਦਲ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ


ਉਨ੍ਹਾਂ ਨੇ ਦਿੱਲੀ 'ਚ ਸੰਘਰਸ਼ 'ਤੇ ਬੈਠੇ ਕਿਸਾਨਾਂ ਲਈ 20 ਕੁਇੰਟਲ ਦੇ ਕਰੀਬ ਬਦਾਮ ਭੇਜੇ ਹਨ। ਪੰਜਾਬ ਆਏ ਰਣਵੀਰ ਸਿੰਘ ਟੁੱਟ ਨੇ ਦਸਿਆ ਕਿ ਦਿੱਲੀ ਮੋਰਚੇ 'ਚ ਉਹ ਵੀ ਅਪਣਾ ਯੋਗਦਾਨ ਪਾ ਰਹੇ ਹਨ। ਪਿਛਲੇ ਪੰਜਾਂ ਦਿਨਾਂ 'ਚ ਉਨ੍ਹਾਂ ਨੇ 20 ਕੁਇੰਟਲ ਬਦਾਮ ਦਿੱਲੀ ਮੋਰਚੇ 'ਤੇ ਡਟੇ ਕਿਸਾਨਾਂ ਲਈ ਭੇਜੇ ਹਨ। ਉਨ੍ਹਾਂ ਦਸਿਆ ਕਿ ਅਮਰੀਕਾ 'ਚ ਉਹ 10 ਹਜ਼ਾਰ ਏਕੜ 'ਚ ਬਦਾਮਾਂ ਦੀ ਖੇਤੀ ਕਰਦੇ ਹਨ ਤੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨਾਲ ਬਦਾਮਾਂ ਦਾ ਕਾਰੋਬਾਰ ਕਰਦੇ ਹਨ।

ਇਹ ਵੀ ਪੜ੍ਹੋ : ਅਵਾਰਾ ਕੁੱਤਿਆਂ ਨੇ 12 ਸਾਲ ਦੀ ਬੱਚੀ ਨੂੰ ਨੋਚਿਆ


ਕਿਸਾਨ ਮੋਰਚੇ ਲਈ ਬਦਾਮ ਭੇਜਣਾ ਉਨ੍ਹਾਂ ਲਈ ਵੱਡੇ ਫਖ਼ਰ ਅਤੇ ਸੇਵਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਬੈਠੇ ਪਰਵਾਸੀ ਪੰਜਾਬੀਆਂ ਦੀਆਂ ਨਜ਼ਰਾਂ ਦਿੱਲੀ ਅੰਦੋਲਨ 'ਤੇ ਟਿਕੀਆਂ ਹੋਈਆਂ ਹਨ। ਪੰਜਾਬੀਆਂ ਤੋਂ ਬਿਨਾਂ ਵੀ ਦੁਨੀਆਂ ਭਰ ਦੇ ਲੋਕ ਇਸ ਅੰਦੋਲਨ ਨੂੰ ਦੇਖ ਕੇ ਹੈਰਾਨ ਹਨ। ਜਿਸ ਤਰ੍ਹਾਂ ਪੰਜਾਬੀਆਂ ਨੇ ਹੌਸਲਾ ਅਤੇ ਜਿਗਰੇ ਨੇ ਪੱਕਾ ਇਰਾਦਾ ਇਸ ਅੰਦੋਲਨ 'ਚ ਬਣਾਇਆ ਹੈ ਉਸ ਨੇ ਦੁਨੀਆਂ ਨੂੰ ਹੈਰਾਨ ਕਰ ਕੇ ਰੱਖ ਦਿਤਾ ਹੈ।

 

Have something to say? Post your comment

 
 
 
 
 
Subscribe