Friday, November 22, 2024
 

ਹਰਿਆਣਾ

ਵੱਡਾ ਐਲਾਨ : ਦੁਸ਼ਯੰਤ ਚੌਟਾਲਾ ਦਾ ਹੁੱਕਾ-ਪਾਣੀ ਬੰਦ ਕਰਨਗੀਆਂ ਖਾਪ ਪੰਚਾਇਤਾਂ

December 06, 2020 11:14 AM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਹਰਿਆਣਾ ਦੀਆਂ ਦਰਜਨਾਂ ਖਾਪ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਖਾਪ ਪੰਚਾਇਤਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਸਮਾਜਕ ਬਾਇਕਾਟ ਦੇ ਨਾਲ-ਨਾਲ ਹੁੱਕਾ-ਪਾਣੀ ਬੰਦ ਕਰਨਗੀਆਂ। ਇਸ ਦੇ ਨਾਲ ਹੀ ਭਾਜਪਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਅਤੇ ਖੇਤੀ ਮੰਤਰੀ J P ਦਲਾਲ ਦਾ ਵੀ ਸਮਾਜਕ ਬਾਇਕਾਟ ਕਰਨ ਦਾ ਫ਼ੈਸਲਾ ਲਿਆ ਹੈ।
ਪੰਚਾਇਤਾਂ ਨੇ ਅਪਣੀ ਭੜਾਸ ਕੱਢਦੇ ਹੋਏ ਕਿਹਾ ਕਿ ਹੁਣ ਦੁਸ਼ਯੰਤ ਨੂੰ ਸਰਕਾਰ ਛੱਡ ਕੇ ਕਿਸਾਨਾਂ ਨਾਲ ਖੜ੍ਹਾ ਹੋਣਾ ਚਾਹੀਦਾ ਹੈ। ਇਹ ਕਾਨੂੰਨ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਖ਼ਿਲਾਫ਼ ਹਨ। ਕਿਸਾਨਾਂ ਨੂੰ ਕੁੱਝ ਨਹੀਂ ਮਿਲ ਰਿਹਾ ਹੈ। ਸਰਕਾਰ ਅਪਣਾ ਖਜ਼ਾਨਾ ਭਰਨ ਵਿਚ ਲੱਗੀ ਹੈ। ਭਵਿੱਖ 'ਚ ਅਪਣੀ ਰਾਜਨੀਤੀ ਜ਼ਿੰਦਾ ਰਖਣੀ ਹੈ ਤਾਂ ਉਨ੍ਹਾਂ ਨੂੰ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਜੇਕਰ ਚੌਧਰੀ ਦੇਵੀਲਾਲ ਸਾਹਮਣੇ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੁੰਦੇ ਤਾਂ ਉਹ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ 'ਚ ਇਕ ਮਿੰਟ ਨਾ ਲਾਉਂਦੇ।
ਜਾਣਕਾਰੀ ਮੁਤਾਬਕ ਹਰਿਆਣਾ ਦੇ ਜੀਂਦ ਵਿਚ ਇਸ ਤੋਂ ਪਹਿਲਾਂ ਖਾਪ ਪੰਚਾਇਤਾਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਸਰਕਾਰ ਸਾਡੀਆਂ ਗੱਲਾਂ ਨਹੀਂ ਮੰਨਦੀ ਤਾਂ ਦਿੱਲੀ ਵਿਚ ਦੁੱਧ, ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਨੂੰ ਬੰਦ ਕਰ ਦਿਤਾ ਜਾਵੇਗਾ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।

 

Have something to say? Post your comment

 
 
 
 
 
Subscribe