Friday, November 22, 2024
 

ਚੰਡੀਗੜ੍ਹ / ਮੋਹਾਲੀ

ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

December 06, 2020 08:56 PM

ਚੰਡੀਗੜ੍ਹ : ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਆਪਣੀ ਇਕ ਮਹੀਨੇ ਦੀ ਤਨਖਾਹ ਉਨਾਂ ਕਿਸਾਨਾਂ ਲਈ ਦੇਣ ਦਾ ਐਲਾਨ ਕੀਤਾ ਹੈ ਜੋ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

 
ਪ੍ਰਦਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਪ੍ਰਗਟਾਉਂਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ    ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਡੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਾਡੇ ਕਿਸਾਨਾਂ ਨੂੰ ਸਖਤ ਸੰਘਰਸ਼ ਕਰਨਾ ਪੈ ਰਿਹਾ ਹੈ ਇਸੇ ਮਕਸਦ ਲਈ  ਉਹਨਾਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਲਈ ਦੇਣ ਦਾ  ਫੈਸਲਾ ਕੀਤਾ ਹੈ । ਉਨਾਂ ਨੇ ਕਿਸਾਨੀ ਅੰਦੋਲਨ  ਜੋ ਕਿ ਅੰਨਦਾਤਾ ਦੀਆਂ ਹੱਕੀ ਮੰਗਾਂਲਈ ਵਿੱਢਿਆ ਗਿਆ ਹੈ , ਨੂੰ ਮਜ਼ਬੂਤ ਕਰਨ ਲਈ ਕਿਸੇ ਵੀ ਢੰਗ ਨਾਲ ਯੋਗਦਾਨ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ। ।
 
ਉਹਨਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਸਾਡੇ ਕਿਸਾਨਾਂ ਦੇ ਨਾਲ ਉਨਾਂ ਦੇ ਭਵਿੱਖ ਅਤੇ ਜ਼ਮੀਨ ਦੀ ਰਾਖੀ ਲਈ ਖੜੀ ਹੈ।
 
ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਇਨਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਬਣਾਉਣ ਲਈ ਬਰਾਬਰ ਜਵਾਬਦੇਹ ਹਨ। ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ 2022 ਤੱਕ ਕਿਸਾਨਾਂ ਦੀ ਆਮਦਨ ਨੂੰ ਦੁੱਗਣੀ ਕਰਨ ਦਾ ਵਾਅਦਾ ਪੂਰਾ ਕਰਨਾ ਅਸੰਭਵ ਹੈ ਜਦੋਂ ਇਹਨਾਂ ਖੇਤੀ ਕਾਨੂੰਨਾਂ ਵਿੱਚ ਸਮਰਥਨ ਮੁੱਲ (ਐਮਐਸਪੀ). ਨੂੰ ਪੂਰੀ ਤਰਾਂ ਅਣਗੌਲਿਆ ਕੀਤਾ ਗਿਆ ਹੈ।
 

Have something to say? Post your comment

Subscribe