ਜੰਮੂ : ਪਾਕਿਸਤਾਨੀ ਸੈਨਿਕ ਬਲਾਂ ਨੇ ਜੰਮੂ ਕਸ਼ਮੀਰ ਦੇ ਪੁੰਛ ਅਤੇ ਕਠੂਆ ਜ਼ਿਲ੍ਹਿਆਂ ਵਿਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਪਿੰਡਾਂ ਅਤੇ ਅਗਲੀਆਂ ਚੌਕੀਆਂ 'ਤੇ ਗੋਲੀਬਾਰੀ ਕੀਤੀ।
ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇੱਕ ਰਖਿਆ ਬੁਲਾਰੇ ਨੇ ਕਿਹਾ ਕਿ ਪੁੰਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਨੇ ਦੁਪਹਿਰ ਕਰੀਬ ਸਾਢੇ 12 ਵਜੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦੇ ਗੋਲੇ ਸੁੱਟੇ। ਭਾਰਤੀ ਫ਼ੌਜ ਨੇ ਵੀ ਢੁੱਕਵਾਂ ਜਵਾਬ ਦਿੱਤਾ।
ਅਧਿਕਾਰੀ ਨੇ ਦਸਿਆ ਕਿ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿਚ ਸਰਹੱਦ ਨੇੜੇ ਪਨਸਾਰ ਅਗਲੀਆਂ ਚੌਕੀ ਵਿਖੇ ਪਾਕਿਸਤਾਨ ਵਲੋਂ ਜੰਗਬੰਦੀ ਸਮਝੌਤੇ ਦੀ ਉਲੰਘਣਾ ਦੀਆਂ ਖ਼ਬਰਾਂ ਆਈਆਂ ਹਨ।
ਦੱਸ ਦਈਏ ਕਿ ਸਰਹੱਦ ਪਾਰ ਤੋਂ ਸ਼ਨਿਚਰਵਾਰ ਰਾਤ ਕਰੀਬ ਸਵਾ 10 ਵਜੇ ਗੋਲੀਬਾਰੀ ਸ਼ੁਰੂ ਹੋਈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਦੋਹਾਂ ਪੱਖਾਂ ਵਿਚਕਾਰ ਗੋਲੀਬਾਰੀ ਸ਼ਨਿਚਰਵਾਰ ਦੇਰ ਰਾਤ 2.25 ਵਜ ਤੱਕ ਜਾਰੀ ਰਹੀ।