ਲੰਡਨ : ਭਾਰਤ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਵਿਦੇਸ਼ਾਂ 'ਚ ਵਸਦੇ ਭਾਰਤੀਆਂ ਵਲੋਂ ਵੀ ਖੂਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੈਨੇਡਾ, ਅਮਰੀਕਾ ਤੇ ਆਸਟ੍ਰੇਲਿਆ ਸਮੇਤ ਲੰਡਨ 'ਚ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ।
ਇਸੇ ਸਿਲਸਿਲੇ 'ਚ ਐਤਵਾਰ ਨੂੰ ਹਜ਼ਾਰਾਂ ਲੋਕਾਂ ਨੇ ਲੰਡਨ 'ਚ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ। ਦਰਸ਼ਨਕਾਰੀਆਂ ਦੀ ਭੀੜ ਨੇ ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਟ੍ਰਾਫਲਗਰ ਸਕਵਾਇਰ ਦੇ ਆਸ ਪਾਸ ਮਾਰਚ ਵੀ ਕੀਤਾ।
ਦੱਸ ਦਈਏ ਕਿ ਬ੍ਰਿਟੇਨ ਵਿਚ ਪੰਜਾਬ ਦੇ ਵੱਡੀ ਗਿਣਤੀ ਲੋਕ ਰਹਿੰਦੇ ਹਨ।ਵਿਦੇਸ਼ੀ ਭਾਰਤੀ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸੜਕਾਂ 'ਤੇ ਉਤਰ ਆਏ।
ਸਕਾਟਲੈਂਡ ਯਾਰਡ ਪੁਲਿਸ ਨੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨਾਂ ਕਰ ਰਹੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਦੱਸ ਦਈਏ ਕਿ ਮੱਧ ਲੰਡਨ ਵਿਚ "ਅਸੀਂ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੇ ਹਾਂ" ਪ੍ਰਦਰਸ਼ਨ ਨੂੰ ਕਾਬੂ ਕਰਨ ਲਈ ਕਈ ਪੁਲਿਸ ਮੁਲਾਜ਼ਮ ਸੜਕ 'ਤੇ ਆਏ ਅਤੇ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੋਰੋਨਾ ਦੇ ਫੈਲਣ ਨੂੰ ਰੋਕਣ ਲਈ ਸਖ਼ਤ ਨਿਯਮ ਲਾਗੂ ਹਨ ਅਤੇ ਜੇ 30 ਤੋਂ ਵੱਧ ਲੋਕ ਇਕੱਠੇ ਹੁੰਦੇ ਹਨ ਤਾਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।