ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਣ ਵਾਲੇ ਵਿਸ਼ਾਲ ਸਮਾਗਮ, ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਰੱਦ ਕਰ ਦਿੱਤੇ ਗਏ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਵੇਗਾ।
ਇਹ ਵੀ ਪੜ੍ਹੋ : ਕਿਸਾਨ ਸੰਘਰਸ਼ : ਪੁਲਿਸ ਦੇ ਦੋ ਰਾਸ਼ਟਰਪਤੀ ਮੈਡਲ ਵਾਪਿਸ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 12 ਤੋਂ 14 ਦਸੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ 100 ਸਾਲਾ ਸਥਾਪਨਾ ਦਿਵਸ ਦੇ ਤਿੰਨ ਦਿਨਾਂ ਵਿਸ਼ਾਲ ਸਮਾਗਮ ਰੱਖੇ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਦੇਰ ਸ਼ਾਮੀਂ ਪਾਰਟੀ ਦੀ ਕੋਰ ਕਮੇਟੀ ਨੇ ਹੰਗਾਮੀ ਬੈਠਕ ਕਰ ਕੇ ਦੇਸ਼ ਵਿਚ ਚੱਲ ਰਹੇ ਕਿਸਾਨੀ ਘੋਲ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਰੱਦ ਕਰ ਦਿੱਤੇ ਹਨ ।