ਨਵੀਂ ਦਿੱਲੀ :ਕੇਂਦਰ ਸਰਕਾਰ ਵਲੋਂ ਪਾਸ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ 12ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਧਰਨੇ ਲਾਈ ਬੈਠੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਬਾਰਡਰ 'ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ 8 ਦਸੰਬਰ ਬੰਦ ਨੂੰ ਹਮਾਇਤ ਦਿੱਤੀ ਹੈ।
ਇਹ ਵੀ ਪੜ੍ਹੋ : Farmers Protest : ਟਰੈਂਡਿੰਗ 'ਚ ਚੱਲ ਰਿਹੈ ਬੱਬੂ ਮਾਨ ਦਾ 'ਸਰਦਾਰ ਬੋਲਦਾ'
ਕੇਜਰੀਵਾਲ ਨਾਲ ਉਨ੍ਹਾਂ ਦੇ ਮੰਤਰੀ ਵੀ ਜਾਣਗੇ ਤੇ ਉੱਥੋਂ ਦੇ ਹਾਲਾਤਾਂ ਦਾ ਜਾਇਜ਼ਾ ਲੈਣਗੇ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਚੱਲ ਰਹੇ ਸੰਘਰਸ਼ ਨੂੰ 12 ਦਿਨ ਬੀਤੇ ਚੁੱਕੇ ਹਨ ਪਰ ਹਾਲੇ ਤੱਕ ਸਰਕਾਰ ਸਿਰਫ਼ ਮੀਟਿੰਗਾਂ ਹੀ ਕਰ ਰਹੀ ਹੈ। ਹੁਣ ਤੱਕ ਕਿਸਾਨਾਂ ਦੀ ਕੇਂਦਰ ਨਾਲ 5 ਮੀਟਿੰਗਾਂ ਬੇਸਿੱਟ ਨਿਕਲੀਆਂ ਹਨ ਤੇ ਹੁਣ 9 ਦਸੰਬਰ ਨੂੰ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਣ ਵਾਲੀ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਹਨ। ਉਮੀਦ ਹੈ ਕਿ ਇਸ ਮੀਟਿੰਗ 'ਚ ਕੋਈ ਨਾ ਕੋਈ ਮਸਲੇ ਦਾ ਹੱਲ ਨਿਕਲ ਜਾਵੇਗਾ।