ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੂਰੀ ਕੈਬਨਿਟ ਨਾਲ ਸਿੰਘੂ ਬਾਰਡਰ 'ਤੇ ਪਹੁੰਚੇ। ਇੱਥੇ ਉਹ ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਇਸ ਮੌਕੇ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ, ''ਅਸੀਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ।
ਇਹ ਵੀ ਪੜ੍ਹੋ : Farmers Protest : ਟਰੈਂਡਿੰਗ 'ਚ ਚੱਲ ਰਿਹੈ ਬੱਬੂ ਮਾਨ ਦਾ 'ਸਰਦਾਰ ਬੋਲਦਾ'
ਉਨ੍ਹਾਂ ਦੇ ਮੁੱਦੇ ਅਤੇ ਮੰਗਾਂ ਜਾਇਜ਼ ਹਨ। ਮੇਰੀ ਪਾਰਟੀ ਅਤੇ ਮੈਂ ਸ਼ੁਰੂ ਤੋਂ ਹੀ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਮੇਰੇ 'ਤੇ ਦਿੱਲੀ ਪੁਲਿਸ ਨੂੰ 9 ਅਸਥਾਈ ਜੇਲ੍ਹਾਂ ਬਣਾਉਣ ਦੀ ਆਗਿਆ ਦੇਣ ਦਾ ਦਬਾਅ ਪਾਇਆ ਗਿਆ ਸੀ ਪਰ ਮੈਂ ਇਜਾਜ਼ਤ ਨਹੀਂ ਦਿੱਤੀ। ਮੈਂ ਇੱਥੇ ਮੁੱਖ ਮੰਤਰੀ ਦੇ ਤੌਰ 'ਤੇ ਨਹੀਂ, 'ਸੇਵਾਦਾਰ' ਦੇ ਤੌਰ 'ਤੇ ਆਇਆ ਹਾਂ। ਉਨ੍ਹਾਂ ਨੇ ਕਿਹਾ ਕਿ 'ਆਪ' 8 ਦਸੰਬਰ ਨੂੰ ਭਾਰਤ ਬੰਦ ਦਾ ਸਮਰਥਨ ਕਰਦੀ ਹੈ।