Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜ਼ੀਰਾ 'ਚ ਦੇਰ ਰਾਤ ਹਾਦਸਾ, 4 ਲੋਕਾਂ ਦੀ ਮੌਤ

April 30, 2019 04:34 PM

ਤਲਵੰਡੀ ਭਾਈ/ ਜ਼ੀਰਾ (ਸੱਚੀ ਕਲਮ ਬਿਊਰੋ) : ਇੱਥੇ ਮੱਖੂ ਜ਼ੀਰਾ ਰੋਡ 'ਤੇ ਦੇਰ ਰਾਤ ਬਸਤੀ ਹਾਜੀਆਂ ਵਾਲੀ ਕੋਲ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਤਹਿਸੀਲ ਦੇ ਪਿੰਡ ਬੂਈਆਂ ਵਾਲਾ ਦੇ 4 ਵਿਅਕਤੀ ਮੌਤ ਦੇ ਮੂੰਹ 'ਚ ਚਲੇ ਗਏ, ਜਦੋਂ ਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਘਟਨਾ ਨੂੰ ਲੈ ਕੇ ਪਿੰਡ ਬੂਈਆਂ ਵਾਲਾ 'ਚ ਸੋਗ ਦੀ ਲਹਿਰ ਦੌੜ ਗਈ ਹੈ । ਪਿੰਡ ਦੇ ਵਸਨੀਕ ਮਸਤਾਨ ਸਿੰਘ ਨੇ ਦੱਸਿਆ ਕਿ ਪਿੰਡ 'ਚ ਹਰ ਵਿਅਕਤੀ ਦੀ ਇਸ ਘਟਨਾ ਨੂੰ ਲੈ ਕੇ ਅੱਖ ਨਮ ਹੋ ਗਈ ।  ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਬੂਈਆਂ ਵਾਲਾ ਦੇ ਕਿਸਾਨ ਮਾਝਾ ਖੇਤਰ ਵਿੱਚ ਆਪਣੀ ਮਸ਼ੀਨ ਨੂੰ ਲੈ ਕੇ ਤੂੜੀ ਬਣਾਉਣ ਲਈ ਜਾ ਰਹੇ ਸਨ ਅਤੇ ਰਸਤੇ ਵਿੱਚ ਉਹ ਆਪਣੀ ਟਰਾਲੀ ਨੂੰ ਰੋਕ ਕੇ ਖੜ੍ਹੇ ਸਨ ਅਤੇ ਅਚਾਨਕ ਪਿੱਛੋਂ ਆ ਰਹੇ ਅਠਾਰਾਂ ਟਾਇਰਾਂ ਟਰਾਲਾ ਉਨ੍ਹਾਂ ਦੀ ਟਰਾਲੀ ਉੱਪਰ ਚੜ੍ਹ ਗਿਆ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਜਾਣਕਾਰੀ ਮੁਤਾਬਕ ਹਰਭਿੰਦਰ ਸਿੰਘ ਦਾ ਪੁੱਤਰ ਅਜੀਤ ਸਿੰਘ, ਲਖਵਿੰਦਰ ਸਿੰਘ ਪੁੱਤਰ ਛਿੰਦਰ ਸਿੰਘ, ਹਰਜਿੰਦਰ ਸਿੰਘ ਪੁੱਤਰ ਦਲੀਪ ਸਿੰਘ, ਇਕਬਾਲ ਸਿੰਘ ਪੁੱਤਰ ਬੋਹੜ ਸਿੰਘ ਨਿਵਾਸੀ ਪਿੰਡ ਬੂਈਆਂ ਵਾਲਾ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਮੌਕੇ 'ਤੇ ਮਾਰੇ ਗਏ, ਜਦੋਂ ਕਿ ਜਸਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਸਖਤ ਰੂਪ ਵਿੱਚ ਜ਼ਖਮੀਂ ਹੋ ਗਿਆ। ਪੁਲਸ ਵੱਲੋਂ ਪੋਸਟਮਾਰਟਮ ਲਈ ਲਾਸ਼ਾਂ ਸਿਵਲ ਹਸਪਤਾਲ ਵਿੱਚ ਲਿਆਂਦੀਆਂ ਗਈਆਂ ਹਨ।  ਫਿਲਹਾਲ ਟਰਾਲਾ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

 

Have something to say? Post your comment

Subscribe