ਨਵੀਂ ਦਿੱਲੀ : ਕਿਸਾਨਾਂ ਨੇ 8 ਦਸੰਬਰ ਯਾਨੀ ਕਿ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਜਿਸਦਾ ਕਾਂਗਰਸ ਸਮੇਤ ਕਈ ਰਾਜਨੀਤਿਕ ਪਾਰਟੀਆਂ ਨੇ ਸਮਰਥਨ ਕੀਤਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਇਸ ਵਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਆਪਣਾ ਜਨਮਦਿਨ ਨਹੀਂ ਮਨਾਉਣਗੀਆਂ ।
ਇਹ ਵੀ ਪੜ੍ਹੋ : ਕੈਪਟਨ ਦਾ ਕੇਜਰੀਵਾਲ ਨੂੰ ਸਵਾਲ, ਤੁਹਾਨੂੰ ਕਣਕ 'ਤੇ ਝੋਨੇ 'ਚ ਫਰਕ ਪਤੈ ?
ਦੱਸ ਦਈਏ ਕਿ 9 ਦਸੰਬਰ ਨੂੰ ਸੋਨੀਆ ਗਾਂਧੀ ਦੇ ਜਨਮਦਿਨ ਮੌਕੇ ਕੋਈ ਸਮਾਗਮ ਨਹੀਂ ਹੋਵੇਗਾ । ਰਾਜਸਥਾਨ ਸੂਬੇ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਹੈ । ਡੋਟਾਸਰਾ ਨੇ ਕਿਹਾ ਕਿ ਕਾਂਗਰਸੀ ਵਰਕਰ ਕਿਸਾਨਾਂ ਨਾਲ ਸੜਕ 'ਤੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਗੇ ।
ਇਹ ਵੀ ਪੜ੍ਹੋ : ਪਹਿਲਵਾਨ ਵਿਨੇਸ਼ ਫੋਗਾਟ ਨੇ ਕੀਤੀ ਕਿਸਾਨਾਂ ਦੀ ਹਮਾਇਤ
ਇਸ ਤੋਂ ਇਲਾਵਾ ਅਜੈ ਮਾਕਨ ਦੇ ਬਿਆਨ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਕਾਂਗਰਸ ਸੀਐਮ ਅਸ਼ੋਕ ਗਹਿਲੋਤ ਦੀ ਅਗਵਾਈ ਵਿੱਚ ਇਕਜੁਟ ਹੈ, ਭਾਵੇਂ ਭਾਜਪਾ ਕਿੰਨਾ ਮਰਜ਼ੀ ਕਰ ਲਵੇ, ਇਹ ਸਰਕਾਰ ਨਹੀਂ ਜਾਣ ਵਾਲੀ ਹੈ । ਉਨ੍ਹਾਂ ਅੱਗੇ ਕਿਹਾ ਕਿ ਮੰਤਰੀ ਮੰਡਲ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਤੇਜ਼ ਰਫ਼ਤਾਰ ਟਰੱਕ ਐਕਟਿਵ ਸਵਾਰ ਕੁਚਲੇ
ਉਨ੍ਹਾਂ ਕਿਹਾ ਕਿ ਸਾਲ 2011 ਤੋਂ ਹੁਣ ਤੱਕ ਬਿਨ੍ਹਾਂ ਆਗਿਆ ਦੇ ਕਿਸਾਨ ਖੇਤੀਬਾੜੀ ਲਈ ਟਿਊਬਵੈੱਲ ਨਹੀਂ ਪੁੱਟ ਸਕਦਾ ਸੀ । ਨਾ ਹੀ ਪੀਣ ਵਾਲੇ ਪਾਣੀ ਲਈ ਟਿਊਬਵੈਲ ਲਗਾ ਸਕਦਾ ਸੀ । ਨਾ ਹੀ ਉਸਨੂੰ ਬਿਜਲੀ ਕੁਨੈਕਸ਼ਨ ਮਿਲਦਾ ਸੀ । ਹੁਣ ਰਾਜਸਥਾਨ ਦਾ ਕਿਸਾਨ ਖੇਤੀ ਅਤੇ ਪੀਣ ਵਾਲੇ ਪਾਣੀ ਲਈ ਬਿਨ੍ਹਾਂ ਆਗਿਆ ਦੇ ਟਿਊਬਵੈਲ ਲਗਾ ਸਕਦਾ ਹੈ।
ਇਹ ਵੀ ਪੜ੍ਹੋ : ਭਾਰਤ ਬੰਦ ਤੋਂ ਪਹਿਲਾਂ ਧਾਰਾ 144 ਲਾਗੂ
ਉਨ੍ਹਾਂ ਦੱਸਿਆ ਕਿ ਹੁਣ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਖੋਦਣ ਦੀ ਆਗਿਆ ਨਹੀਂ ਮੰਗੀ ਜਾਵੇਗੀ । MSME ਯੂਨਿਟਾਂ ਲਈ ਵੀ ਟਿਊਬਲ ਖੋਦਣ ਲਈ ਕਿਸੇ ਪ੍ਰਵਾਨਗੀ ਦੀ ਲੋੜ ਨਹੀਂ ਪਵੇਗੀ। ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਕਿ 8 ਦਸੰਬਰ ਦਾ ਭਾਰਤ ਬੰਦ ਇਤਿਹਾਸਕ ਹੋਵੇਗਾ । ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਨ ਜਾ ਰਹੀ ਹੈ ।