ਨਵੀਂ ਦਿੱਲੀ : ਕਿਸਾਨਾਂ ਨੇ 8 ਦਸੰਬਰ ਯਾਨੀ ਕਿ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਪੂਰਨ ਸਮਰਥਨ ਕੀਤਾ ਹੈ। ਦੱਸ ਦਈਏ ਕਿ ਕਿਸਾਨਾਂ ਦਾ ਸਮਰਥਨ ਕਰਨ ਲਈ ਕੱਲ੍ਹ ਅਰਵਿੰਦ ਕੇਜਰੀਵਾਲ ਸਿੰਘੁ ਬਾਰਡਰ ਵੀ ਪਹੁੰਚੇ ਸਨ ਅਤੇ ਜਿਸ ਤੋਂ ਖਫਾ ਹੋ ਕੇ ਓਹਨਾ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਧਰਨੇ ਤੋਂ ਵਾਪਸ ਆਉਂਦਿਆਂ ਹੀ ਉਨ੍ਹਾਂ ਨੂੰ ਘਰ ਵਿੱਚ ਰੋਕ ਦਿੱਤਾ ਗਿਆ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਸਭ BJP ਦੇ ਕਹਿਣ 'ਤੇ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਬਾਬਤ ਟਵੀਟ ਵੀ ਕੀਤਾ ਹੈ ਅਤੇ ਜਾਣਕਾਰੀ ਦਿੱਤੀ ਕੇ ਕਿਸੇ ਨੂੰ ਵੀ ਘਰ ਤੋਂ ਬਾਹਰ ਜਾਣ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ। ਉਧਰ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਇਹ ਲਗਾਏ ਹੋਏ ਦੋਸ਼ ਝੂਠੇ ਹਨ ਅਤੇ ਦਿੱਲੀ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਕੀਤੇ ਵੀ ਆ ਜਾ ਸਕਦੇ ਹਨ।